ਪੀਬੀਟੀਟੀ357

ਕੈਪਸ਼ਨ : ਦੇਰ ਰਾਤ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਦਵਿੰਦਰ ਕੁਮਾਰ।

ਤੇਜਿੰਦਰ ਸਿੰਘ ਬੱਬੂ, ਸਰਾਏ ਅਮਾਨਤ ਖਾਂ : ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਸ਼ੱਕੀ ਲੋਕਾਂ ਦੀ ਧਰ ਪਕੜ ਵਾਸਤੇ ਸਰਹੱਦੀ ਖੇਤਰ ਵਿਚ ਵਿਸ਼ੇਸ਼ ਨਾਕਾਬੰਦੀ ਲਗਾ ਕੇ ਵਾਹਨਾਂ ਦੀ ਦੇਰ ਰਾਤ ਤਕ ਚੈਕਿੰਗ ਕੀਤੀ।

ਇਸ ਮੌਕੇ 'ਤੇ ਥਾਣਾ ਮੁਖੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਐੱਸਐੱਸਪੀ ਧਰੁਵ ਦਹੀਆ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਦੇ ਚੱਲਦਿਆਂ ਰਾਤ ਸਮੇਂ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਕੋਈ ਨਸ਼ਾ ਤਸਕਰ ਜਾਂ ਹੋਰ ਅਪਰਾਧੀ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਨਾ ਦੇ ਸਕੇ। ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿਚ ਲੱੁਟ ਖੋਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਸ ਮੌਕੇ 'ਤੇ ਏਐਸਆਈ ਬਲਬੀਰ ਸਿੰਘ, ਕਾਬਲ ਸਿੰਘ, ਹੀਰਾ ਸਿੰਘ, ਮੰਗਤ ਸਿੰਘ, ਰਸ਼ਪਾਲ ਸਿੰਘ ਵੀ ਮੌਜੂਦ ਸਨ।