ਪੱਤਰ ਪ੍ਰਰੇਰਕ, ਤਰਨਤਾਰਨ : ਥਾਣਾ ਹਰੀਕੇ ਦੀ ਪੁਲਿਸ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਦੋਸ਼ 'ਚ ਇਕ ਵਿਅਕਤੀ ਦੇ ਖਿਲਾਫ ਕੇਸ ਦਰਜ ਕੀਤਾ ਹੈ। ਏਐੱਸਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਉੱਤਮ ਸਿੰਘ ਵਾਸੀ ਬੂਹ ਹਵੇਲੀਆਂ ਨੇ ਆਪਣੇ ਖੇਤਾਂ ਵਿਚ ਨਾੜ ਨੂੰ ਅੱਗ ਲਗਾਈ ਹੋਈ ਸੀ। ਅਜਿਹਾ ਕਰਕੇ ਉਸਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਜਿਸ ਤਹਿਤ ਮੁਲਜ਼ਮ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।