ਪ੍ਰਤਾਪ ਸਿੰਘ, ਤਰਨਤਾਰਨ : ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 9 ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਭਾਰੀ ਮਾਤਰਾ 'ਚ ਨਜਾਇਜ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ।

ਐੱਸਪੀ ਜਾਂਚ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਰਹਾਲੀ ਦੀ ਪੁਲਿਸ ਨੇ ਹਰਮਨਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਨੂੰ 6750 ਮਿਲੀਲੀਟਰ, ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਅਜੈ ਕੁਮਾਰ ਪੁੱਤਰ ਜਰਮਲ ਸਿੰਘ ਉਰਫ ਬਿੱਟੂ ਪੁੱਤਰ ਵਾਸੀ ਵਾਰਡ ਨੰਬਰ 2 ਪੱਟੀ ਨੂੰ 6180 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੀ ਪੁਲਿਸ ਨੇ ਸਰਵਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਡਿੱਬੀਪੁਰਾ ਦੇ ਘਰੋਂ 100 ਕਿੱਲੋ ਲਾਹਣ, ਥਾਣਾ ਵੈਰੋਂਵਾਲ ਦੀ ਪੁਲਿਸ ਨੇ ਕਸ਼ਮੀਰ ਸਿੰਘ ਪੁੱਤਰ ਸਰਦਾਰਾ ਸਿੰਘ, ਬਲਦੇਵ ਸਿੰਘ ਪੁੱਤਰ ਅਜੀਤ ਸਿੰਘ, ਸ਼ਮਸ਼ੇਰ ਸਿੰਘ ਪੁੱਤਰ ਸ਼ੀਤਲ ਸਿੰਘ, ਦਲਬੀਰ ਸਿੰਘ ਪੁੱਤਰ ਸਰਦਾਰਾ ਸਿੰਘ, ਕੁਲਵੰਤ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਗਗੜੇਵਾਲ ਦੇ ਘਰੋਂ 3300 ਕਿੱਲੋ ਲਾਹਣ ਅਤੇ ਥਾਣਾ ਸਰਹਾਲੀ ਦੀ ਪੁਲਿਸ ਨੇ ਮੱਖਣ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਢੋਟੀਆਂ ਦੇ ਘਰੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।