- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਆਗੂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲੇ ਜਥੇਦਾਰ ਜਥੇਦਾਰ ਤੇਜਾ ਸਿੰਘ ਭੁੱਚਰ ਦੀ

ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਣਗੇ ਸ਼ਾਮਲ
ਬੱਚਿਆਂ ਤੇ ਨੌਜਵਾਨਾਂ ਲਈ ਦਸਤਾਰ, ਦੁਮੱਲਾ, ਪੇਂਟਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ
ਅੰਮ੍ਰਿਤਸਰ : ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਆਗੂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲੇ ਜਥੇਦਾਰ ਜਥੇਦਾਰ ਤੇਜਾ ਸਿੰਘ ਭੁੱਚਰ ਦੀ 87ਵੀਂ ਸਾਲਾਨਾ ਯਾਦ ਨੂੰ ਸਮਰਪਿਤ ਧਾਰਮਿਕ ਅਤੇ ਗੁਰਮਤਿ ਸਮਾਗਮ ਇਕ ਤੇ ਦੋ ਅਕਤੂਬਰ ਨੂੰ ਗੁਰਦੁਆਰਾ ਸਾਹਿਬ ਪਿੰਡ ਨਿੱਕੇ ਭੁੱਚਰ ਵਿਖੇ ਕਰਵਾਏ ਜਾਣਗੇ। ਸਮਾਗਮ ਮੁੱਖ ਸੇਵਾਦਾਰ ਪਵਨਦੀਪ ਸਿੰਘ ਦੀ ਦੇਖ-ਰੇਖ ਵਿਚ ਹੋਣਗੇ। ਪਵਨਦੀਪ ਸਿੰਘ ਨੇ ਦੱਸਿਆ ਕਿ ਸਮਾਗਮ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪੀਏ ਬਗੀਚਾ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸੱਦਾ ਪੱਤਰ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਇੱਕ ਅਕਤੂਬਰ ਨੂੰ ਦਸਤਾਰ, ਦੁਮੱਲਾ, ਪੇਂਟਿੰਗ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਦਾ ਮਕਸਦ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਵਿਰਾਸਤ, ਗੁਰਮਤਿ ਅਤੇ ਸਿੱਖ ਇਤਿਹਾਸ ਨਾਲ ਜੋੜਣਾ ਹੈ। ਦੋ ਅਕਤੂਬਰ ਨੂੰ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਵੇਗਾ। ਇਸ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਰਾਗੀ, ਢਾਡੀ ਜਥੇ, ਕਥਾਵਾਚਕ ਅਤੇ ਪੰਥਕ ਧਾਰਮਿਕ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਪ੍ਰਬੰਧਕਾਂ ਨੇ ਸੰਗਤ ਨੂੰ ਦੋਵੇਂ ਦਿਨ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਜੋਧਪੁਰੀ ਵੀ ਹਾਜ਼ਰ ਸਨ।