ਜੀਐੱਨਡੀਯੂ ਨਾਨ ਟੀਚਿੰਗ ਇੰਪਲਾਈਜ ਐਸੋਸੀਏਸ਼ਨ ਦੇ ਸੰਸਥਾਪਕ ਤੇ ਸਾਬਕਾ ਪ੍ਰਧਾਨ ਰੰਧਾਵਾ ਦਾ ਦੇਹਾਂਤ
ਜੀਐੱਨਡੀਯੂ ਨਾਨ ਟੀਚਿੰਗ ਇੰਪਲਾਈਜ ਐਸੋਸੀਏਸ਼ਨ ਦੇ ਸੰਸਥਾਪਕ ਤੇ ਸਾਬਕਾ ਪ੍ਰਧਾਨ ਰੰਧਾਵਾ ਦਾ ਦੇਹਾਂਤ
Publish Date: Tue, 13 Jan 2026 04:50 PM (IST)
Updated Date: Wed, 14 Jan 2026 04:01 AM (IST)

ਗੁਰਮੀਤ ਸੰਧੂ, ਪੰਜਾਬੀ ਜਾਗਰਣ, ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਪਰਿਵਾਰ ਨਾਲ ਸਬੰਧਤ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸੰਸਥਾਪਕ ਤੇ ਸਾਬਕਾ ਪ੍ਰਧਾਨ ਸੁਖਮਿੰਦਰ ਸਿੰਘ ਰੰਧਾਵਾ (79) ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ। ਉਹ ਬੀਤੇ ਕੁਝ ਮਹੀਨਿਆਂ ਤੋਂ ਬਿਮਾਰ ਚੱਲੇ ਆ ਰਹੇ ਸਨ ਤੇ ਜ਼ੇਰੇ ਇਲਾਜ ਵੀ ਸਨ। ਉਨਾਂ ਬੀਤੀ ਰਾਤ ਤਹਿਸੀਲ ਅਜਨਾਲਾ ’ਚ ਪੈਂਦੇ ਆਪਣੇ ਜੱਦੀ ਪਿੰਡ ਮਾਕੋਵਾਲ ਵਿਖੇ ਆਖਰੀ ਸਾਹ ਲਿਆ। ਪੀੜਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਤੇ ਸੇਵਾਮੁਕਤ ਏਆਰ ਜਗੀਰ ਸਿੰਘ, ਸਾਬਕਾ ਪ੍ਰਧਾਨ ਰਜਨੀਸ਼ ਭਾਰਦਵਾਜ, ਅਮਰਜੀਤ ਸਿੰਘ ਬਾਈ, ਰਮੇਸ਼ ਸ਼ਰਮਾ, ਸੁਰਜੀਤ ਸਿੰਘ, ਜੋਗਿੰਦਰ ਸਿੰਘ ਤੋਂ ਇਲਾਵਾ ਸਮਾਜ ਸੇਵੀ ਤੇ ਧਾਰਮਿਕ ਸੰਗਠਨਾ ਦੇ ਸਰਕਦਾ ਅਹੁਦੇਦਾਰਾਂ ਤੇ ਮੈਂਬਰਾਂ ਦੇ ਨਾਮ ਸ਼ਾਮਲ ਹਨ। ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਤੇ ਸੇਵਾਮੁਕਤ ਏਆਰ ਜਗੀਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਵ. ਸੁਖਮਿੰਦਰ ਸਿੰਘ ਰੰਧਾਵਾ ਦਾ ਅੰਤਿਮ ਸੰਸਕਾਰ ਪਿੰਡ ਮਾਕੋਵਾਲ ਸਥਿਤ ਸ਼ਮਸ਼ਾਨਘਾਟ ਵਿਖੇ ਪੂਰੀਆਂ ਸਿੱਖ ਧਾਰਮਿਕ ਰਸਮਾ ਰਿਵਾਜਾਂ ਮੁਤਾਬਕ ਕੀਤਾ ਗਿਆ। ਉਨ੍ਹਾਂ ਦੀ ਦੇਹ ਨੂੰ ਮੁੱਖ ਅਗਨੀ ਉਨ੍ਹਾਂ ਦੇ ਭਤੀਜੇ ਜਗਦੀਪ ਸਿੰਘ ਰੰਧਾਵਾ ਵੱਲੋਂ ਦਿੱਤੀ ਗਈ। ਸਵ. ਸੁਖਮਿੰਦਰ ਸਿੰਘ ਰੰਧਾਵਾ ਦੀ ਆਤਮਿਕ ਸ਼ਾਂਤੀ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਮਿਤੀ 18 ਜਨਵਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਮਾਕੋਵਾਲ ਸਥਿਤ ਜੱਦੀ ਗ੍ਰਹਿ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਤੇ ਕੀਰਤਨ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗਾ। ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਸਵ. ਸੁਖਮਿੰਦਰ ਸਿੰਘ ਰੰਧਾਵਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।