ਮੋਗਾ ’ਚ 18 ਨੂੰ ਹੋਣ ਵਾਲੀ ਰੈਲੀ ’ਚ ਭਰਵੀਂ ਸ਼ਮੂਲੀਅਤ ਕਰੇਗੀ ਡੀਟੀਐੱਫ
18 ਜਨਵਰੀ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ’ਚ ਭਰਵੀਂ ਸ਼ਮੂਲੀਅਤ ਕਰੇਗੀ ਡੀਟੀਐੱਫ
Publish Date: Tue, 13 Jan 2026 05:18 PM (IST)
Updated Date: Wed, 14 Jan 2026 04:04 AM (IST)

* ਪੰਜਾਬ ਸਰਕਾਰ ਵੱਲੋਂ ਐਲਾਨੀ ਨਿਗੂਣੀ ਸਹਾਇਤਾ ਰਾਸ਼ੀ ਮ੍ਰਿਤਕ ਅਧਿਆਪਕਾਂ ਨਾਲ ਕੋਝਾ ਮਜ਼ਾਕ : ਡੀਟੀਐੱਫ ਫੋਟੋ-14 ਕੈਪਸ਼ਨ : ਗੱਲਬਾਤ ਦੌਰਾਨ ਵਿੱਤ ਸਕੱਤਰ ਅਸ਼ਵਨੀ ਅਵਸਥੀ, ਡੀਐਮਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ, ਹਰਜਾਪ ਸਿੰਘ ਬੱਲ, ਸੂਬਾ ਕਮੇਟੀ ਮੈਂਬਰ ਗੁਰਦੇਵ ਸਿੰਘ, ਚਰਨਜੀਤ ਸਿੰਘ ਰਜਧਾਨ ਅਤੇ ਹੋਰ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : 14 ਦਸੰਬਰ ਨੂੰ ਹੋਈਆਂ ਪੰਚਾਇਤ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਚੌਣਾਂ ਦੌਰਾਨ ਆਪਣੀ ਪਤਨੀ ਨੂੰ ਡਿਊਟੀ ’ਤੇ ਛੱਡਣ ਜਾ ਰਹੇ ਅਧਿਆਪਕ ਜਸਕਰਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਅਧਿਆਪਕਾ ਕਮਲਜੀਤ ਕੌਰ ਦੀ ਸੜਕ ਹਾਦਸੇ ਦੌਰਾਨ ਹੋਈ ਦਰਦਨਾਕ ਮੌਤ ਉਪਰੰਤ ਪੰਜਾਬ ਸਰਕਾਰ ਵੱਲੋਂ ਐਲਾਨੀ 10-10 ਲੱਖ ਰੁਪਏ ਦੀ ਮਾਮੂਲੀ ਸਹਾਇਤਾ ਰਾਸ਼ੀ ਨੂੰ ਨਕਾਰਦਿਆਂ ਪੰਜਾਬ ਦੀਆਂ ਸਮੂਹ ਅਧਿਆਪਕ ਜੱਥੇਬੰਦੀਆਂ ਨੇ ਇਸ ਨੂੰ ਅਧਿਆਪਕ ਵਰਗ ਨਾਲ ਕੋਝਾ ਮਜ਼ਾਕ ਕਰਾਰ ਦਿੰਦੇ ਹੋਏ 18 ਜਨਵਰੀ ਨੂੰ ਮੋਗਾ ਵਿਖੇ ਵਿਸ਼ਾਲ ਸੂਬਾ ਪੱਧਰੀ ਇਨਸਾਫ ਰੈਲੀ ਕੀਤੀ ਜਾ ਰਹੀ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਚੋਣ ਡਿਊਟੀਆਂ ਦੌਰਾਨ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਨਾਕਸ ਪ੍ਰਬੰਧਾਂ ਕਾਰਨ ਜਾਨ ਗੁਆਉਣ ਵਾਲੇ ਅਧਿਆਪਕ ਜੋੜੇ ਪ੍ਰਤੀ ਪੰਜਾਬ ਸਰਕਾਰ ਵੱਲੋਂ ਸੰਵੇਦਨਹੀਣ ਅਤੇ ਪੱਖਪਾਤੀ ਰੱਵਈਏ ਅਪਣਾਇਆ ਗਿਆ ਹੈ, ਇਸ ਰਵੱਈਏ ਪ੍ਰਤੀ ਅਧਿਆਪਕ ਵਰਗ ਨੇ ਰੋਸ ਦਾ ਪ੍ਰਗਟਾਵਾ ਪੰਜਾਬ ਦੇ ਸਾਰੇ ਜ਼ਿਿਲ੍ਹਆਂ ਵਿੱਚ ਅਧਿਆਪਕ ਇਨਸਾਫ਼ ਕਮੇਟੀ ਦੇ ਬੈਨਰ ਹੇਠ ਕੈਂਡਲ ਮਾਰਚ ਕਰਕੇ ਕੀਤਾ ਹੈ ਜਿਸਦਾ ਅਗਲਾ ਦੌਰ 18 ਜਨਵਰੀ ਨੂੰ ਮੋਗਾ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਹੋਵੇਗਾ। ਡੀਐਮਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ, ਹਰਜਾਪ ਸਿੰਘ ਬੱਲ, ਸੂਬਾ ਕਮੇਟੀ ਮੈਂਬਰ ਗੁਰਦੇਵ ਸਿੰਘ ਤੇ ਚਰਨਜੀਤ ਸਿੰਘ ਰਜਧਾਨ, ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ, ਸਹਾਇਕ ਪ੍ਰੈਸ ਸਕੱਤਰ ਕੁਲਦੀਪ ਸਿੰਘ ਵਰਨਾਲੀ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਮਨਪ੍ਰੀਤ ਸਿੰਘ, ਵਿਪਨ ਰਿਖੀ, ਕੰਵਲਜੀਤ ਕੌਰ, ਆਦਿ ਨੇ ਦੋਸ਼ ਲਾਇਆ ਕਿ ਜਥੇਬੰਦੀਆਂ ਵੱਲੋਂ ਚੋਣ ਕਮਿਸ਼ਨ ਨੂੰ ਸਥਾਨਕ ਪੱਧਰ ਤੇ ਡਿਊਟੀਆਂ ਲਾਉਣ ਦੀ ਵਾਰ ਵਾਰ ਮੰਗ ਕਰਨ ਦੇ ਬਾਵਜੂਦ ਵੱਖ-ਵੱਖ ਜ਼ਿਿਲ੍ਹਆਂ ਦੇ ਪ੍ਰਸ਼ਾਸ਼ਨ ਵੱਲੋਂ ਦੂਰ ਦੁਰੇਡੇ ਡਿਊਟੀਆਂ ਲਗਾਈਆਂ ਗਈਆਂ ਜਿਸ ਕਾਰਨ ਧੁੰਦ ਦੇ ਮੌਸਮ ਵਿਚ ਅਧਿਆਪਕ ਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਨ ਜੋਖ਼ਮ ਵਿਚ ਪਾ ਕੇ ਡਿਊਟੀ ਵਾਲੇ ਸਥਾਨ ਤੇ ਪੁੱਜੇ। ਇਸੇ ਦਿਨ ਜਿੱਥੇ ਮੋਗੇ ਜਿਲ੍ਹੇ ਦੇ ਇਨ੍ਹਾਂ ਦੋ ਅਧਿਆਪਕਾਂ ਨੂੰ ਆਪਣੀ ਜਾਨ ਗਵਾਉਣੀ ਪਈ, ਉੱਥੇ ਚੋਣ ਡਿਊਟੀ ਤੇ ਜਾ ਰਹੀ ਸੰਗਰੂਰ ਜ਼ਿਲ੍ਹੇ ਦੀ ਅਧਿਆਪਕਾ ਰਾਜਵੀਰ ਕੌਰ ਦੇ ਵੀ ਇਸੇ ਤਰ੍ਹਾਂ ਦੀ ਹੋਈ ਦੁਰਘਟਨਾ ਕਾਰਨ ਗੰਭੀਰ ਸੱਟਾਂ ਲੱਗੀਆਂ ਜਿੰਨ੍ਹਾਂ ਨੂੰ ਕਈ ਦਿਨ ਹਸਪਤਾਲ ਵਿਖੇ ਦਾਖਲ ਰਹਿਣਾ ਪਿਆ। ਇਸ ਦੌਰਾਨ ਰਾਜੇਸ਼ ਕੁੰਦਰਾ, ਰਾਜਵਿੰਦਰ ਸਿੰਘ ਚਿਮਨੀ, ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਹਰਵਿੰਦਰ ਸਿੰਘ, ਜੁਝਾਰ ਸਿੰਘ ਟਪਿਆਲਾ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪ੍ਰਿਥੀਪਾਲ ਸਿੰਘ ਨੇ ਕਿਹਾ ਕਿ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਦੋ-ਦੋ ਕਰੋੜ ਰੁਪਏ ਅਤੇ ਮੂਨਕ ਵਿਖੇ ਜਖਮੀ ਹੋਈ ਐਸੋਸੀਏਟ ਅਧਿਆਪਕਾ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਵਾਉਣ, ਬੱਚਿਆਂ ਦੀ ਪੜ੍ਹਾਈ ਪੂਰੀ ਹੋਣ ਤੇ ਉਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਲਿਖਤੀ ਭਰੋਸਾ ਦੇਣ, ਬੱਚਿਆਂ ਦੀ ਸਮੁੱਚੀ ਪੜ੍ਹਾਈ ਦਾ ਖਰਚ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਣ ਤੱਕ ਅਧਿਆਪਕ ਇਨਸਾਫ਼ ਕਮੇਟੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।