ਵੀਰ ਹਕੀਕਤ ਰਾਏ ਦਾ ਸ਼ਹੀਦੀ ਦਿਵਸ ਮਨਾਉਣ ਲਈ ਆਖਿਆ
ਵੀਰ ਹਕੀਕਤ ਰਾਏ ਦਾ ਸ਼ਹੀਦੀ ਦਿਵਸ ਮਨਾਉਣ ਲੋਕ
Publish Date: Sun, 18 Jan 2026 04:26 PM (IST)
Updated Date: Sun, 18 Jan 2026 04:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ 23 ਜਨਵਰੀ ਨੂੰ ਬਸੰਤ ਪੰਚਮੀ ਵੀਰ ਹਕੀਕਤ ਰਾਏ ਦਾ ਸ਼ਹੀਦੀ ਦਿਵਸ ਹੈ। ਇਸ ਬਹਾਦਰ ਵੀਰ ਬਾਲਕ ਨੇ 14 ਸਾਲ ਦੀ ਉਮਰ ਵਿਚ ਧਰਮ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਹਕੀਕਤ ਨੇ ਆਪਣਾ ਧਰਮ ਨਹੀਂ ਬਦਲਿਆ ਉਨ੍ਹਾਂ ਨੇ ਆਪਣੀ ਜਾਨ ਕੁਰਬਾਨ ਕਰਨਾ ਸਹੀ ਸਮਝਿਆ। ਉਹ ਦੇਸ਼ ਭਰ ਦੇ ਸਾਰੇ ਮੰਦਰਾਂ ਦੇ ਮੁਖੀਆਂ ਅਤੇ ਸ਼ਰਧਾਲੂਆਂ ਨੂੰ ਪ੍ਰਾਰਥਨਾ ਹੈ ਕਿ ਉਹ 23 ਜਨਵਰੀ ਨੂੰ ਵੀਰ ਹਕੀਕਤ ਰਾਏ ਦਾ ਸ਼ਹੀਦੀ ਦਿਵਸ ਮਨਾਉਣ। ਇਸ ਬਹਾਦਰ ਵੀਰ ਨੂੰ ਸ਼ਰਧਾਂਜਲੀ ਦਣੇ ਅਤੇ ਆਪਣੇ ਬੱਚਿਆਂ ਨੂੰ ਇਸ ਬਾਰੇ ਦੱਸਣ। ਇਸ ਸਾਲ ਵੀ ਸ਼੍ਰੀ ਦੁਰਗਿਆਣਾ ਮੰਦਰ ਕਮੇਟੀ ਹਕੀਕਤ ਰਾਏ ਨੂੰ ਸ਼ਰਧਾਂਜਲੀ ਦੇਣ ਲਈ ਇਕ ਵਿਸ਼ਾਲ ਪ੍ਰੋਗਰਾਮ ਕਰ ਰਹੀ ਹੈ। ਸਕੂਲੀ ਵਿਦਿਆਰਥੀ, ਧਾਰਮਿਕ ਸੰਗਠਨ ਅਤੇ ਸ਼ਹਿਰ ਦੇ ਪਤਵੰਤੇ ਇਸ ਵਿਚ ਹਿੱਸਾ ਲੈਣਗੇ। ਉਹ ਸਾਰਿਆਂ ਨੂੰ ਅਪੀਲ ਕਰਦੇ ਹਨ ਕਿ ਉਹ ਨਵੀਂ ਪੀੜ੍ਹੀ ਨੂੰ ਆਪਣੇ ਪਿੰਡਾਂ, ਸ਼ਹਿਰਾਂ, ਸਾਰੇ ਧਾਰਮਿਕ ਸਥਾਨਾਂ ਅਤੇ ਸਾਰੀਆਂ ਗਲੀਆਂ ਅਤੇ ਬਾਜ਼ਾਰਾਂ ਵਿਚ ਹਕੀਕਤ ਦੀ ਕੁਰਬਾਨੀ ਤੋਂ ਜਾਣੂ ਕਰਵਾਉਣ। ਸਾਰੇ ਸਕੂਲਾਂ ਅਤੇ ਕਾਲਜਾਂ ਦੇ ਪ੍ਰਸ਼ਾਸਕਾਂ ਅਤੇ ਪ੍ਰਿੰਸੀਪਲਾਂ ਨੂੰ ਅਪੀਲ ਹੈ ਕਿ ਉਹ ਆਪਣੇ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਹਕੀਕਤ ਦੇ ਬਲੀਦਾਨ ਬਾਰੇ ਜਾਣੂ ਕਰਵਾਉਣ।