ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਹੋਵੇਗਾ ਗੁਰਮਤਿ ਸਮਾਗਮ
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਹੋਵੇਗਾ ਗੁਰਮਤਿ ਸਮਾਗਮ
Publish Date: Sun, 18 Jan 2026 04:36 PM (IST)
Updated Date: Sun, 18 Jan 2026 04:37 PM (IST)
ਅੰਗਰੇਜ ਸਿੰਘ ਹੁੰਦਲ, ਪੰਜਾਬੀ ਜਾਗਰਣ, ਬੰਡਾਲਾ : ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬੇ ਸ਼ਹੀਦਾਂ ਬੰਡਾਲਾ ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਨੌਜਵਾਨ ਸਭਾ ਦੇ ਸੇਵਾਦਾਰਾਂ ਬਾਬਾ ਜਗਤਾਰ ਸਿੰਘ ਅਤੇ ਕਥਾਵਾਚਕ ਸੁਖਮਨਪ੍ਰੀਤ ਸਿੰਘ ਨੇ ਦੱਸਿਆ ਕਿ 24 ਜਨਵਰੀ ਨੂੰ ਸ੍ਰੀ ਅਖੰਡ ਸਾਹਿਬ ਪਾਠ ਆਰੰਭ ਕਰਵਾਏ ਜਾਣਗੇ ਅਤੇ 26 ਜਨਵਰੀ ਨੂੰ ਭੋਗ ਪੈਣਗੇ। ਉਪਰੰਤ ਖੁੱਲ੍ਹੇ ਪੰਡਾਲਾਂ ਵਿਚ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ 24 ਅਤੇ 25 ਜਨਵਰੀ ਨੂੰ ਰਾਤ ਦੇ ਦੀਵਾਨ ਵੀ ਸਜਾਏ ਜਾਣੇ ਹਨ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਕਥਾ ਵਾਚਕ ਸੰਗਤਾਂ ਨੂੰ ਗੁਰ ਇਤਿਹਾਸ ਦੀਆਂ ਸਾਂਝਾਂ ਪਾਉਣਗੇ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਣਗੇ।