- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਾ ਉਦਘਾਟਨ ਦਾ ਉਦਘਾਟਨ ਦਾ ਉਦਘਾਟਨ

- ਸਿੱਖ ਧਰਮ ਦੀ ਵਿਰਾਸਤ ਰੂਪਮਾਨ ਕਰਦੀ ਹੈ ਸੰਤ ਬਾਬਾ ਕਸ਼ਮੀਰ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਦੀ ਤਿਆਰ ਕੀਤੀ ਨਵੀਂ ਇਮਾਰਤ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਪਿੰਡ ਸੁਲਤਾਨਵਿੰਡ ਵਿਖੇ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ, ਜਿਨ੍ਹਾਂ ਨੇ ਮੀਰੀ ਤੇ ਪੀਰੀ ਦੀਆਂ ਤਲਵਾਰਾਂ ਨੂੰ ਧਾਰਨ ਕਰ ਕੇ ਸਿੱਖ ਧਰਮ ਨੂੰ ਸੰਤ-ਸਿਪਾਹੀ ਦੀ ਧਾਰਨਾ ਨਾਲ ਜੋੜਿਆ, ਦੀ ਯਾਦ ਵਿਚ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਵੱਲੋਂ ਤਿਆਰ ਕੀਤੀ ਨਵੀਂ ਇਮਾਰਤ ਦੇ ਸੁੰਦਰ ਦਰਬਾਰ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਇਆ ਗਿਆ। ਜਿੱਥੇ ਨਾਮਵਰ ਵਿਦਵਾਨਾਂ, ਰਾਗੀ ਤੇ ਢਾਡੀ ਜੱਥਿਆਂ ਨੇ ਗੁਰੂ ਜੱਸ ਗਾਇਨ ਕੀਤਾ ਅਤੇ ਵੱਡੀ ਗਿਣਤੀ ਵਿਚ ਰਾਜਸੀ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀਆਂ ਭਰੀਆਂ। ਗੁਰਦੁਆਰਾ ਸਾਹਿਬ ਨੂੰ ਬਹੁਤ ਹੀ ਸੋਹਣੇ ਤਰੀਕੇ ਨਾਲ ਸਜਾਇਆ ਗਿਆ, ਜੋ ਦੂਰੋਂ ਹੀ ਸੰਗਤਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ ਅਤੇ ਉਨ੍ਹਾਂ ਨੂੰ ਗੁਰੂ ਚਰਨਾਂ ਵਿਚ ਜੁੜਨ ਲਈ ਪ੍ਰੇਰਿਤ ਕਰਦਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੁਖਆਸਨ ਸਥਾਨ ਅਤੇ ਸ੍ਰੀ ਅਖੰਡ ਪਾਠਾਂ ਲਈ ਕਮਰੇ ਵੀ ਬਣਾਏ ਗਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਪੁਰਸ਼ਾਂ ਵੱਲੋਂ ਕੀਤੇ ਗਏ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਗੁਰਧਾਮਾਂ ਦੀ ਸੇਵਾ ਵਿਚ ਮਰਿਆਦਾ ਤੇ ਮਿਆਰ ਨੂੰ ਬਰਕਰਾਰ ਰੱਖਣ ਵਿਚ ਸੰਤ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਦਾ ਵਿਸ਼ਾਲ ਨਜ਼ਰੀਆ ਅਤੇ ਦੂਰ-ਅੰਦੇਸ਼ੀ ਵਾਲੀ ਪਹੁੰਚ ਬੇਮਿਸਾਲ ਹੈ। ਉਹ ਇਮਾਰਤ ਉਸਾਰੀ ਲਈ ਅਤੀ ਆਧੁਨਿਕ ਤਕਨੀਕ, ਉੱਚਪਾਏ ਦੇ ਮਟੀਰੀਅਲ ਦੀ ਵਰਤੋਂ, ਹਰ ਵੇਲੇ ਸੇਵਾ ਕਾਰਜਾਂ ਦੀ ਨਿਗਰਾਨੀ ਅਤੇ ਹੱਥੀਂ ਸੇਵਾ ਵਿਚ ਵਿਸ਼ਵਾਸ ਰੱਖਦੇ ਹਨ। ਇਹ ਨਵੀਂ ਇਮਾਰਤ ਉਨ੍ਹਾਂ ਦੀ ਸੇਵਾ ਭਾਵਨਾ ਦੀ ਪ੍ਰਤੀਕ ਅਤੇ ਸਿੱਖ ਧਰਮ ਦੀ ਵਿਰਾਸਤ ਰੂਪਮਾਨ ਕਰਨ ਵਾਲੀ ਇਮਾਰਤ ਹੈ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਵੱਡੇ ਪੰਥਕ ਇਕੱਠਾਂ ਜਾਂ ਸ਼ਤਾਬਦੀ ਸਮਾਗਮਾਂ ਸਮੇਂ ਲੱਖਾਂ ਸੰਗਤਾਂ ਨੂੰ ਲੰਗਰ ਛਕਾਉਣ ਲਈ ਮਹਾਪੁਰਸ਼ਾਂ ਕੋਲ ਵਿਸ਼ਾਲ ਤੇ ਕਾਬਲੇ ਤਾਰੀਫ ਪ੍ਰਬੰਧ ਹੈ, ਜੋ ਗੁਰੂ ਨਾਨਕ ਦੇਵ ਜੀ ਵੱਲੋਂ ਸਥਾਪਿਤ ਲੰਗਰ ਪ੍ਰਥਾ ਅਤੇ ਸੇਵਾ ਦੇ ਸੰਦੇਸ਼ ਨੂੰ ਮਜ਼ਬੂਤ ਕਰਦਾ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਇਤਿਹਾਸਕ ਗੁਰਧਾਮਾਂ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਾਪੁਰਸ਼ਾਂ ਦੀ ਮਿਲਣਸਾਰੀ ਤੇ ਸਹਿਚਾਰ ਦਾ ਵੀ ਕੋਈ ਸਾਨੀ ਨਹੀਂ। ਇਸ ਮੌਕੇ ਉਨ੍ਹਾਂ ਨੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਨਗਰ ਵਾਸੀਆਂ ਵੱਲੋਂ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਦੌਰਾਨ ਸੰਤ ਬਾਬਾ ਕਸ਼ਮੀਰ ਸਿੰਘ ਨੇ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਇਮਾਰਤ ਉਸਾਰੀ ਵਿਚ ਸਹਿਯੋਗ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕਾਰਨ ਉਪਰੰਤ ਪ੍ਰਬੰਧਕਾਂ ਨੂੰ ਚਾਬੀਆਂ ਸੌਂਪਦਿਆਂ ਕਿਹਾ ਕਿ ਸੇਵਾ ਦੇ ਕਾਰਜਾਂ ਨੂੰ ਮੁਕੰਮਲ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਵੱਡੇ ਸਹਿਯੋਗ ਦੇ ਨਾਲ ਦਿਨ ਰਾਤ ਸਖਤ ਮਿਹਨਤ ਕਰਨੀ ਪੈਂਦੀ ਹੈ। ਪਰ ਇਹ ਸਭ ਗੁਰੂ ਸਾਹਿਬ ਆਪਣੇ ਸੇਵਕਾਂ ਦੇ ਸਿਰ 'ਤੇ ਹੱਥ ਰੱਖ ਕੇ ਕਰਵਾ ਲੈਂਦੇ ਹਨ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਥੱਲੇ ਵਾਲੇ ਹਾਲ ਨੂੰ ਸਟੋਰ ਵਜੋਂ ਅਤੇ ਸਮੇਂ ਦੀ ਲੋੜ ਅਨੁਸਾਰ ਸਮਾਜਿਕ ਸਰੋਕਾਰਾਂ ਲਈ ਬੜੇ ਸੁਚੱਜੇ ਢੰਗ ਨਾਲ ਵਰਤੋਂ ਵਿਚ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਸਮੁੱਚੇ ਕੰਪਲੈਕਸ ਨੂੰ ਹੋਰ ਵਿਸਥਾਰ ਦਿੰਦੇ ਹੋਏ ਅਤਿ ਆਧੁਨਿਕ ਲੰਗਰ ਇਮਾਰਤ, ਜੋੜਾ ਘਰ, ਵਾਸ਼ਰੂਮ, ਫਰੰਟ ਐਲੀਵੇਸ਼ਨ ਅਤੇ ਪ੍ਰਬੰਧਕੀ ਬਲਾਕ ਵੀ ਤਿਆਰ ਕੀਤੇ ਜਾਣਗੇ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਕੱਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਹੋ ਰਹੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰੋ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਵਿਧਾਇਕ ਇੰਦਰਬੀਰ ਸਿੰਘ ਨਿੱਜਰ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਸੁਲਤਾਨਵਿੰਡ, ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਐਡੀ. ਬਲਵਿੰਦਰ ਸਿੰਘ ਖੈਰਾਬਾਦ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਵਾਲੇ ਬਾਬਾ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਬਾਬਾ ਸਤਨਾਮ ਸਿੰਘ ਗੁਰੂ-ਕਾ-ਬਾਗ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਬਾਬਾ ਨਾਹਰ, ਬਾਬਾ ਸੁਰਜੀਤ ਸਿੰਘ ਕੈਰੋਂ, ਮਹੰਤ ਜਰਨੈਲ ਸਿੰਘ ਡੇਰਾ ਠਾਕਰਾਂ, ਵੈਦ ਮਹੰਤ ਅਮਰੀਕ ਸਿੰਘ, ਮਹੰਤ ਸੁਖਚੈਨ ਸਿੰਘ, ਸੰਤ ਜੈਲ ਸਿੰਘ ਸ਼ਾਸਤਰੀ, ਬਾਬਾ ਸੁਖਵਿੰਦਰ ਸਿੰਘ, ਬਾਬਾ ਸੋਹਨ ਸਿੰਘ, ਬਾਬਾ ਜੱਗਾ ਸਿੰਘ, ਐਡਵੋਕੇਟ ਮਨਜੀਤ ਸਿੰਘ ਛੀਨਾ, ਸੁਖਰਾਜ ਸਿੰਘ ਸੰਧੂ ਤਹਿਸੀਲਦਾਰ (ਸੇਵਾਮੁਕਤ), ਹਰਭਜਨ ਸਿੰਘ ਸਿੱਧੂ, ਆਰਕੀਟੈਕਟ ਜਸਪ੍ਰੀਤ ਸਿੰਘ, ਮੈਨੇਜਰ ਰਸ਼ਪਾਲ ਸਿੰਘ, ਜੁਗਰਾਜ ਸਿੰਘ ਅਕਾਊਂਟੈਂਟ, ਰਵਿੰਦਰ ਸਿੰਘ ਆਰਕੇ, ਰਣਜੋਧ ਸਿੰਘ ਐਸਕੇ, ਪ੍ਰੋ. ਸਰਦਾਰਾ ਸਿੰਘ, ਡਾ. ਰਣਜੀਤ ਸਿੰਘ ਮਾਨ, ਭਾਈ ਅਮਰਜੀਤ ਸਿੰਘ, ਹਰਮਨਪ੍ਰੀਤ ਸਿੰਘ ਵੇਰਕਾ, ਐਕਸੀਅਨ ਸੁਖਜਿੰਦਰ ਸਿੰਘ, ਸਤਬੀਰ ਸਿੰਘ ਅਤੇ ਸ਼ਮਸ਼ੇਰ ਸਿੰਘ (ਦੋਵੇਂ ਜੇਈ), ਸੁਖਬੀਰ ਸਿੰਘ ਮਾਹਲ, ਸੁਖਜਿੰਦਰ ਸਿੰਘ ਕਲਰਕ, ਸੁਖਵਿੰਦਰ ਸਿੰਘ ਪੱਪੂ, ਦਿਲਬਾਗ ਸਿੰਘ ਸੁਲਤਾਨਵਿੰਡ, ਹਰਿੰਦਰ ਸਿੰਘ ਰਈਆ, ਪਰਗਟ ਸਿੰਘ ਬਟਾਲਾ, ਰਾਣਾ ਪਲਵਿੰਦਰ ਸਿੰਘ ਦੋਬੁਰਜੀ, ਕਸ਼ਮੀਰ ਸਿੰਘ ਬੁੱਟਰ, ਰਵੀ ਸ਼ੇਰ ਸਿੰਘ ਖਾਲਸਾ, ਸਤਨਾਮ ਸਿੰਘ ਧੱਤਲ, ਲਵਪ੍ਰੀਤ ਸਿੰਘ, ਸੁੱਖਪਾਲ ਸਿੰਘ ਚੌਹਾਨ, ਪਰਮਜੀਤ ਸਿੰਘ, ਭਾਈ ਅਮਰੀਕ ਸਿੰਘ ਹੈਡ ਮਿਸਤਰੀ, ਬਾਬਾ ਅਵਤਾਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਨਾਜ਼ਰ ਸਿੰਘ, ਬਾਬਾ ਰਤਨ ਸਿੰਘ, ਬਾਬਾ ਫਤਿਹ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਹਰੀ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਅਮਰ ਸਿੰਘ, ਮਾਸਟਰ ਪਰਦੀਪ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਸੁੰਦਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਕੁੰਵਰਪ੍ਰਤਾਪ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਜੁਗਰਾਜ ਸਿੰਘ, ਬਾਬਾ ਗੁਰਭੇਜ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਕਾਬਲ ਸਿੰਘ, ਬਾਬਾ ਅਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਤੋਂ ਪਹਿਲਾਂ ਨਾਮਵਰ ਵਿਦਵਾਨ ਗਿਆਨੀ ਹਰਪ੍ਰੀਤ ਸਿੰਘ ਜੰਡਿਆਲਾ, ਗੁਰਦੁਆਰਾ ਅਟਾਰੀ ਸਾਹਿਬ ਦੇ ਹਜੂਰੀ ਰਾਗੀ ਭਾਈ ਹਰਜੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਗੁਰਦੇਵ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਢਾਡੀ ਗਿਆਨੀ ਸਤਨਾਮ ਸਿੰਘ ਐਮਏ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਾਇਆ। ਗਿਆਨੀ ਹਰਪ੍ਰੀਤ ਸਿੰਘ ਜੰਡਿਆਲਾ ਨੇ ਸਟੇਜ ਦੀ ਸੇਵਾ ਵੀ ਬਾਖੂਬੀ ਨਿਭਾਈ। ਅਰਦਾਸ ਗੁਰਦੁਆਰਾ ਅਟਾਰੀ ਸਾਹਿਬ ਦੇ ਅਰਦਾਸੀਏ ਭਾਈ ਗੁਰਸੇਵਕ ਸਿੰਘ ਨੇ ਕੀਤੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।