ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਗ੍ਰਿਫਤਾਰ
Publish Date: Sun, 18 Jan 2026 05:19 PM (IST)
Updated Date: Sun, 18 Jan 2026 05:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਲੋਪੋਕੇ ਥਾਣੇ ਦੀ ਪੁਲਿਸ ਨੇ ਸ਼ਨਿਚਰਵਾਰ ਰਾਤ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਮੁਲਜ਼ਮਾਂ ਤੋਂ 25 ਗ੍ਰਾਮ ਹੈਰੋਇਨ ਅਤੇ 1,800 ਰੁਪਏ ਡਰੱਗ ਮਨੀ ਬਰਾਮਦ ਕੀਤੀ। ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਏਐੱਸਆਈ ਸੁਖਦੇਵ ਸਿੰਘ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਮਰਦੀਪ ਸਿੰਘ ਉਰਫ ਗੱਟਾ ਵਾਸੀ ਲੋਪੋਕੇ ਅਤੇ ਲਖਬੀਰ ਸਿੰਘ ਵਾਸੀ ਚੱਕ ਮਿਸ਼ਰੀ ਖਾਨ ਵਜੋਂ ਕੀਤੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਇਲਾਕੇ ’ਚ ਹੈਰੋਇਨ ਸਪਲਾਈ ਕਰ ਰਹੇ ਹਨ। ਇਸ ਦੇ ਆਧਾਰ ’ਤੇ ਪੁਲਿਸ ਨੇ ਨਾਕੇਬੰਦੀ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 25 ਗ੍ਰਾਮ ਹੈਰੋਇਨ ਅਤੇ 1,800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।