ਧੁੰਦ ਕਾਰਨ ਹੋ ਰਹੇ ਹਾਦਸੇ ਚਿੰਤਾ ਦਾ ਵਿਸ਼ਾ : ਸਹਿਦੇਵ
ਧੁੰਦ ਕਾਰਨ ਹੋ ਰਹੇ ਹਾਦਸੇ ਚਿੰਤਾ ਦਾ ਵਿਸ਼ਾ: ਸਹਿਦੇਵ
Publish Date: Sun, 18 Jan 2026 05:21 PM (IST)
Updated Date: Sun, 18 Jan 2026 05:25 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਹੋ ਰਹੇ ਸੜਕ ਹਾਦਸੇ ਵੱਡੀ ਚਿੰਤਾ ਦਾ ਵਿਸ਼ਾ ਹੈ। ਇਸ ਤੋਂ ਬਚਣ ਲਈ ਹਰੇਕ ਵਿਅਕਤੀ ਨੂੰ ਧਿਆਨ ਪੂਰਵਕ ਵਾਹਨ ਚਲਾਉਣ ਦੀ ਜ਼ਰੂਰਤ ਹੈ। ਇਹ ਪ੍ਰਗਟਾਵਾ ਸਮਾਜ ਸੇਵਕ ਰਜਿੰਦਰ ਸਹਿਦੇਵ ਨੇ ਕੀਤਾ। ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਵਿੱਚ ਥੋੜ੍ਹੀ ਜਿਹੀ ਵੀ ਜਲਦਬਾਜੀ ਵੱਡੇ ਨੁਕਸਾਨ ਦਾ ਕਾਰਨ ਬਣ ਸਕਦੀ ਹੈ, ਜ਼ਿਆਦਾਤਰ ਦੇਖਣ ਨੂੰ ਮਿਲਦਾ ਹੈ ਕਿ ਕੁਝ ਲੋਕ ਫੁਕਰਬਾਜੀ ਵਿਚ ਵਾਹਨ ਚਲਾਉਂਦੇ ਹੋਏ ਐਕਸੀਡੈਂਟ ਦਾ ਕਾਰਨ ਬਣਦੇ ਹਨ, ਜਿਸ ਨੂੰ ਰੋਕਣ ਲਈ ਹਰੇਕ ਵਿਅਕਤੀ ਨੂੰ ਧਿਆਨ ਪੂਰਵਕ ਵਾਹਨ ਚਲਾਉਣਾ ਚਾਹੀਦਾ ਹੈ, ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ।