ਗੁੰਮਟਾਲਾ ’ਚ ਪਹੁੰਚੇਗਾ ਪੀਣ ਵਾਲਾ ਪਾਣੀ : ਸੰਧੂ
ਗੁੰਮਟਾਲਾ ’ਚ ਪਹੁੰਚੇਗਾ ਪੀਣ ਵਾਲਾ ਪਾਣੀ : ਸੰਧੂ
Publish Date: Sun, 18 Jan 2026 06:06 PM (IST)
Updated Date: Sun, 18 Jan 2026 06:07 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਵਾਰਡ ਨੰਬਰ 2 ਦੇ ਅਧੀਨ ਆਉਂਦੇ ਪਿੰਡ ਗੁੰਮਟਾਲਾ ਵਿਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਛਾਉਣ ਦਾ ਉਦਘਾਟਨ ਕੀਤਾ। ਇਸ ਮੌਕੇ ਵਾਰਡ ਕੌਂਸਲਰ ਅਮਰਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ ਮੌਜੂਦ ਸਨ। ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਸੱਤਰ ਸਾਲਾਂ ਵਿਚ ਪਹਿਲੀ ਵਾਰ ਪਾਈਪਾਂ ਰਾਹੀਂ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਬੁਨਿਆਦੀ ਮੁੱਦੇ ਵੱਲ ਧਿਆਨ ਨਹੀਂ ਦਿੱਤਾ, ਪਰ ਆਪ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਤਰਜੀਹ ਦਿੱਤੀ ਹੈ। ਮੇਅਰ ਜਤਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਇਹ ਗੁਮਟਾਲਾ ਪਿੰਡ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਆਪ ਸਰਕਾਰ ਨੇ ਹੁਣ ਇਤਿਹਾਸਕ ਕਦਮ ਚੁੱਕਦੇ ਹੋਏ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਹਰ ਨਾਗਰਿਕ ਦਾ ਹੱਕ ਹੈ ਅਤੇ ਨਗਰ ਨਿਗਮ ਇਸ ਪ੍ਰਾਜੈਕਟ ਨੂੰ ਨਿਰਧਾਰਤ ਸਮਾਂ ਮਿਆਦ ਦੇ ਅੰਦਰ ਪੂਰਾ ਕਰਨ ਲਈ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਟਿਊਬਵੈੱਲਾਂ ਨੂੰ ਜੋੜਣ ਨਾਲ ਪਿੰਡ ਦੇ ਹਰ ਘਰ ਨੂੰ ਨਿਯਮਤ ਪਾਣੀ ਦੀ ਸਪਲਾਈ ਯਕੀਨੀ ਹੋਵੇਗੀ। ਇਸ ਮੌਕੇ ਪੱਛਮੀ ਵਿਧਾਨ ਸਭਾ ਹਲਕੇ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਬੇਦੀ, ਬਲਾਕ ਪ੍ਰਧਾਨ ਜਨਕ ਰਾਜ ਜੋਸ਼ੀ, ਤਰਸੇਮ ਕਲਿਆਣ, ਲਾਡੀ ਸਹੋਤਾ, ਪੀਏ ਮਾਧਵ ਸ਼ਰਮਾ ਅਤੇ ਹੋਰ ਮੌਜੂਦ ਸਨ।