- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
11 ਪੰਜਾਬ ਬਟਾਲੀਅਨ ਐਨਸੀਸੀ ਅੰਮ੍ਰਿਤਸਰ ਵਲੋਂ ਊਰਜਾਵਾਨ ਪ੍ਰੋਗਰਾਮ ਦਾ ਆਯੋਜਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : 11 ਪੰਜਾਬ ਬਟਾਲੀਅਨ ਐੱਨਸੀਸੀ ਅੰਮ੍ਰਿਤਸਰ ਨੇ ਆਪਣੇ ਮੁੱਖ ਹੈੱਡਕੁਆਰਟਰ ਦੇ ਨਿਰਦੇਸ਼ਾਂ ਅਨੁਸਾਰ ਡੱਲਾ ਰਾਜਪੂਤਾਨਾ ਪਿੰਡ ਵਿਚ ਊਰਜਾਵਾਨ ਪ੍ਰੋਗਰਾਮ ਕਰਵਾਇਆ ਗਿਆ। ਅੰਤਰਰਾਸ਼ਟਰੀ ਸਰਹੱਦ ਤੋਂ 4 ਕਿਲੋਮੀਟਰ ਅਤੇ ਅੰਮ੍ਰਿਤਸਰ ਤੋਂ 36 ਕਿਲੋਮੀਟਰ ਦੂਰ ਸਥਿਤ ਇਸ ਪ੍ਰੋਗਰਾਮ ਵਿਚ 2 ਪੀਆਈ ਸਟਾਫ, 1 ਲਸਕਰ, ਡੱਲਾ ਰਾਜਪੂਤਾਨਾ ਪਿੰਡ ਦੇ 25 ਸਥਾਨਕ ਵਿਦਿਆਰਥੀ ਅਤੇ ਪਿੰਡ ਦੇ ਸਰਪੰਚ ਦੇ ਨਾਲ-ਨਾਲ ਲਗਭਗ 105 ਪਿੰਡ ਵਾਸੀ ਸ਼ਾਮਲ ਹੋਏ। ਇਸ ਸਮਾਗਮ ਨੂੰ ਪਿੰਡ ਵਾਸੀਆਂ ਨੇ ਭਰਪੂਰ ਹੁੰਗਾਰਾ ਦਿੱਤਾ, ਜਿਨ੍ਹਾਂ ਨੇ ਸਥਾਨਕ ਆਬਾਦੀ ਵਿਚ ਜਾਗਰੂਕਤਾ ਫੈਲਾਉਣ ਅਤੇ ਰਾਸ਼ਟਰ ਨਾਲ ਸਬੰਧਿਤ ਹੋਣ ਦੀ ਭਾਵਨਾ ਪੈਦਾ ਕਰਨ ਵਿਚ ਐੱਨਸੀਸੀ ਸਟਾਫ ਅਤੇ ਕੈਡਿਟਾਂ ਦੀਆਂ ਕੋਸ਼ਿਸ਼ਾਂ ਦੀ ਬਹੁਤ ਸ਼ਲਾਘਾ ਕੀਤੀ। ਇਸ ਸਮਾਗਮ ਦਾ ਮੁੱਖ ਉਦੇਸ਼ ਸਰਕਾਰ ਦੇ ਇਸ ਪ੍ਰੋਗਰਾਮ ਬਾਰੇ ਸਥਾਨਕ ਆਬਾਦੀ ਵਿਚ ਜਾਗਰੂਕਤਾ ਫੈਲਾਉਣਾ, ਸਥਾਨਕ ਆਬਾਦੀ ਵਿਚ ਸਰਹੱਦੀ ਸੁਰੱਖਿਆ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਐੱਨਸੀਸੀ ਕੈਡਿਟਾਂ ਤੇ ਸਥਾਨਕ ਪਿੰਡ ਵਾਸੀਆਂ ਅਤੇ ਸਾਬਕਾ ਸੈਨਿਕਾਂ ਵਿਚਕਾਰ ਭਾਈਚਾਰਕ ਸਾਂਝ ਸਥਾਪਤ ਕਰਨਾ ਸੀ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਸਿੱਖਿਆ ਪ੍ਰਦਾਨ ਕੀਤੀ ਗਈ। ਇਸ ਮੌਕੇ ਸਥਾਨਕ ਪੁਲਿਸ, ਸਿਹਤ ਵਿਭਾਗ, ਗੈਰ-ਸਰਕਾਰੀ ਸੰਗਠਨ, ਰਾਸ਼ਟਰੀ ਸੇਵਾ ਯੋਜਨਾ ਅਤੇ ਐੱਨਸੀਸੀ ਯੂਨਿਟ ਮੌਜੂਦ ਸਨ।