ਸਾਬਕਾ ਵਿਧਾਇਕ ਭਲਾਈਪੁਰ ਵੱਲੋਂ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ
ਸਾਬਕਾ ਵਿਧਾਇਕ ਭਲਾਈਪੁਰ ਵੱਲੋਂ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ
Publish Date: Sun, 18 Jan 2026 07:16 PM (IST)
Updated Date: Sun, 18 Jan 2026 07:19 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ, ਰਈਆ : ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਭਲਾਈਪੁਰ ਨੇ ਦੱਸਿਆ ਕਿ ਹਾਲ ਹੀ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ ਹੈ ਅਤੇ ਹਲਕੇ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਸਥਿਤੀ ਵਿਚ ਹੈ। ਪ੍ਰਧਾਨ ਰਾਜਾ ਵੜਿੰਗ ਨੇ ਸੰਤੋਖ ਸਿੰਘ ਭਲਾਈਪੁਰ ਨੂੰ ਸ਼ਾਬਾਸ਼ ਦਿੱਤੀ ਅਤੇ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਲਈ ਰਾਤ ਦਿਨ ਕਰ ਦੇਣ। ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਗੁਰਦਿਆਲ ਸਿੰਘ ਕੰਗ ਬੁਟਾਰੀ ਸਾਬਕਾ ਸਰਪੰਚ, ਆਜ਼ਾਦ ਸਿੰਘ ਕੰਗ, ਪ੍ਰਧਾਨ ਅਰਸ਼ ਬੱਲ, ਚੇਅਰਮੈਨ ਯੁਵਰਾਜ ਸਿੰਘ, ਗੁਰਮੇਜ ਸਿੰਘ ਚੀਮਾ ਅਤੇ ਹੋਰ ਹਾਜ਼ਰ ਸਨ।