150 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
150 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
Publish Date: Sun, 18 Jan 2026 07:17 PM (IST)
Updated Date: Sun, 18 Jan 2026 07:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਭਿੰਡੀ ਸੈਦਾਂ ਥਾਣੇ ਦੀ ਪੁਲਿਸ ਨੇ ਐਤਵਾਰ ਸਵੇਰੇ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਸਐੱਸਪੀ ਸੋਹੇਲ ਮੀਰ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਡੇਵਿਡ ਮਸੀਹ ਅਤੇ ਹਰਪ੍ਰੀਤ ਸਿੰਘ ਉਰਫ਼ ਹਰ ਵਜੋਂ ਕੀਤੀ ਹੈ, ਜੋ ਕਿ ਜੱਜਾ ਪਿੰਡ ਦੇ ਰਹਿਣ ਵਾਲੇ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਪਿਛਲੇ ਛੇ ਮਹੀਨਿਆਂ ਤੋਂ ਹੈਰੋਇਨ ਸਪਲਾਈ ਕਰਨ ਦੀ ਗੱਲ ਕਬੂਲ ਕੀਤੀ।