ਵਿਰਾਸਤ ਸੇਵਾ ਸੰਗਠਨ ਉੱਤਰੀ ਜ਼ਿਲ੍ਹੇ ਦੇ ਨਵ-ਨਿਯੁਕਤ ਕੋਆਰਡੀਨੇਟਰ ਸੋਹਲ ਦਾ ਸਨਮਾਨ
ਵਿਰਾਸਤ ਸੇਵਾ ਸੰਗਠਨ ਉੱਤਰੀ ਜ਼ਿਲ੍ਹੇ ਦੇ ਨਵ-ਨਿਯੁਕਤ ਕੋਆਰਡੀਨੇਟਰ ਸੋਹਲ ਦਾ ਸਨਮਾਨ
Publish Date: Mon, 19 Jan 2026 04:48 PM (IST)
Updated Date: Mon, 19 Jan 2026 04:51 PM (IST)
ਪੱਤਰ ਪੇ੍ਰਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਵਿਰਾਸਤ ਸੇਵਾ ਸੰਗਠਨ ਉੱਤਰੀ ਹਲਕੇ ਦੇ ਕੋਆਰਡੀਨੇਟਰ ਅਮਰਿੰਦਰ ਸਿੰਘ ਸੋਹਲ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਪਨਸਪ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਅਗਰਵਾਲ ਵੀ ਮੌਜੂਦ ਸਨ। ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਵਿਰਾਸਤ ਸੇਵਾ ਸੰਗਠਨ ਨੂੰ ਇਕ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਇਸ ਪਹਿਲਕਦਮੀ ਤਹਿਤ ਸੰਗਠਨ ਲੋਕਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾ ਸਕਣਗੇ ਅਤੇ ਜਨਤਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਯੋਗ ਹੋਣਗੇ। ਉਨ੍ਹਾਂ ਅਮਰਿੰਦਰ ਸਿੰਘ ਸੋਹਲ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਅਤੇ ਜਨਤਾ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੌਰਵ ਅਗਰਵਾਲ ਵੀ ਮੌਜੂਦ ਸਨ। ਪਾਰਟੀ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਨਵ-ਨਿਯੁਕਤ ਕੋਆਰਡੀਨੇਟਰ ਅਮਰਿੰਦਰ ਸਿੰਘ ਸੋਹਲ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੋਹਲ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਹਾਈਕਮਾਂਡ, ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਅਤੇ ਪਾਰਟੀ ਦੀਆਂ ਸਾਰੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਨਗੇ।