ਪਿਸਤੌਲ ਤੇ ਪੰਜ ਕਾਰਤੂਸਾਂ ਸਮੇਤ ਕਾਬੂ
ਪਿਸਤੌਲ ਅਤੇ ਪੰਜ ਕਾਰਤੂਸਾਂ ਸਮੇਤ ਕਾਬੂ
Publish Date: Mon, 19 Jan 2026 05:09 PM (IST)
Updated Date: Mon, 19 Jan 2026 05:12 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਕੋਤਵਾਲੀ ਥਾਣੇ ਦੀ ਪੁਲਿਸ ਨੇ ਐਤਵਾਰ ਰਾਤ ਨੂੰ ਇੱਕ ਵਿਅਕਤੀ ਨੂੰ ਗੈਰ-ਕਾਨੂੰਨੀ ਪਿਸਤੌਲ ਅਤੇ ਪੰਜ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਕਬਜ਼ੇ ਵਿਚੋਂ ਇੱਕ ਕਾਰ ਵੀ ਬਰਾਮਦ ਕੀਤੀ ਗਈ। ਉਸ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਏਐੱਸਆਈ ਲਖਵਿੰਦਰ ਨੂੰ ਸੂਚਨਾ ਮਿਲੀ ਕਿ ਤਰਨਤਾਰਨ ਰੋਡ ’ਤੇ ਪੁਰਾਣੀ ਚੂੰਗੀ ਕੋਲ ਰਹਿਣ ਵਾਲਾ ਪਾਰਸ ਬੱਬਰ ਇੱਕ ਕਾਰ ਵਿਚ ਪਿਸਤੌਲ ਲੈ ਕੇ ਜਾ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਨਾਕੇਬੰਦੀ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਹੋਏ।