ਚੋਰੀ ਦੇ ਦੋਸ਼ਾਂ ਤੋਂ ਪਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
ਚੋਰੀ ਦੇ ਦੋਸ਼ਾਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ
Publish Date: Mon, 19 Jan 2026 06:32 PM (IST)
Updated Date: Mon, 19 Jan 2026 06:36 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਫਤਿਹਗੜ੍ਹ ਚੂੜੀਆਂ ਰੋਡ ’ਤੇ ਬਾਬਾ ਦੀਪ ਸਿੰਘ ਕਾਲੋਨੀ ਦਾ ਰਹਿਣ ਵਾਲਾ ਸਤਯਮ (19) ਨੇ ਸੋਮਵਾਰ ਸਵੇਰੇ ਘਰ ਵਿਚ ਫਾਹਾ ਲੈ ਲਿਆ। ਦੋਸ਼ ਹੈ ਕਿ ਸਤਯਮ ’ਤੇ ਕੁਝ ਦਿਨ ਪਹਿਲਾਂ ਚੋਰੀ ਦਾ ਦੋਸ਼ ਲੱਗਿਆ ਸੀ ਅਤੇ ਉਦੋਂ ਤੋਂ ਉਹ ਲਗਾਤਾਰ ਪਰੇਸ਼ਾਨ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਹੈ ਅਤੇ ਉਸ ਦੇ ਪਰਿਵਾਰ ਨੂੰ ਸੌਂਪ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਤਯਮ ਆਪਣੀ ਪੜ੍ਹਾਈ ਦੇ ਨਾਲ-ਨਾਲ ਪਾਰਟ-ਟਾਈਮ ਨੌਕਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਵੀ ਕਰ ਰਿਹਾ ਸੀ। ਬਚਪਨ ਤੋਂ ਹੀ ਸਤਯਮ ਨੇ ਵੱਡਾ ਆਦਮੀ ਬਣਨ ਅਤੇ ਆਪਣੇ ਪਰਿਵਾਰ ਵਿਚ ਖੁਸ਼ੀਆਂ ਲਿਆਉਣ ਦਾ ਸੁਪਨਾ ਦੇਖਿਆ ਸੀ। ਉਹ ਇਕ ਚੰਗਾ ਵਿਦਿਆਰਥੀ ਵੀ ਸੀ। ਪਰਿਵਾਰ ਅਤੇ ਦੋਸਤਾਂ ਨਾਲ ਸਲਾਹ ਕਰਨ ਤੋਂ ਬਾਅਦ ਸਤਯਮ ਨੇ ਡਾਕਟਰੀ ਦੀ ਪੜ੍ਹਾਈ ਕਰਨ ਦਾ ਫੈਸਲਾ ਕੀਤਾ। ਪਿਛਲੇ ਕੁਝ ਦਿਨਾਂ ਤੋਂ ਉਹ ਆਪਣੇ ਪਿਤਾ ਦੇ ਨਾਲ ਕੰਮ ’ਤੇ ਵੀ ਜਾ ਰਿਹਾ ਸੀ। ਪਰ ਸਤਯਮ ਦੇ ਪਿਤਾ ਦੇ ਮਾਲਕ ਨੇ ਉਸ ’ਤੇ ਚੋਰੀ ਦਾ ਦੋਸ਼ ਲਗਾਇਆ ਅਤੇ ਉਸ ਨੂੰ ਤਸੀਹੇ ਦਿੱਤੇ। ਪਰਿਵਾਰ ਨੇ ਦੋਸ਼ ਲਗਾਇਆ ਕਿ ਸਤਯਮ ਨੂੰ ਉਸ ਦੇ ਪਿਤਾ ਦੇ ਸਾਹਮਣੇ ਬੇਇੱਜ਼ਤ ਕੀਤਾ ਗਿਆ, ਜਿਸ ਕਾਰਨ ਉਹ ਟੁੱਟ ਗਿਆ ਸੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਮਾਫ਼ੀ ਮੰਗਣ ਦੇ ਬਾਵਜੂਦ ਸਤਯਮ ਦੇ ਮਾਲਕ ਨੇ ਉਸ ਵਿਰੁੱਧ ਚੋਰੀ ਦਾ ਮਾਮਲਾ ਦਰਜ ਕਰਵਾਇਆ। ਸੋਮਵਾਰ ਨੂੰ ਸਤਯਮ ਨੇ ਦੁਖੀ ਹੋ ਕੇ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।