ਹਾਦਸੇ ’ਚ ਬਾਈਕ ਸਵਾਰ ਦਾ ਪੈਰ ਕੱਟਿਆ
ਹਾਦਸੇ ’ਚ ਬਾਈਕ ਸਵਾਰ ਦਾ ਪੈਰ ਕੱਟਿਆ
Publish Date: Mon, 19 Jan 2026 06:37 PM (IST)
Updated Date: Mon, 19 Jan 2026 06:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸੋਮਵਾਰ ਦੁਪਹਿਰ ਨੂੰ ਗੋਲਡਨ ਗੇਟ ਨੇੜੇ ਤੇਜ਼ ਰਫ਼ਤਾਰ ਥਾਰ ਦੀ ਟੱਕਰ ਨਾਲ ਇੱਕ ਬਾਈਕ ਸਵਾਰ ਗੰਭੀਰ ਜ਼ਖਮੀ ਹੋ ਗਿਆ। ਜਿਵੇਂ ਹੀ ਬਾਈਕ ਸਵਾਰ ਸੜਕ ’ਤੇ ਡਿੱਗ ਪਿਆ, ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਦੇ ਟਾਇਰ ਨਾਲ ਉਸ ਦੀ ਲੱਤ ਕੁਚਲੀ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਥਾਰ ਚਾਲਕ ਅਤੇ ਟਰੱਕ ਚਾਲਕ ਨੂੰ ਘੇਰ ਲਿਆ। ਐਂਬੂਲੈਂਸ ਦਾ ਪ੍ਰਬੰਧ ਕੀਤਾ ਗਿਆ ਅਤੇ ਜ਼ਖ਼ਮੀ ਵਿਅਕਤੀ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਏਐੱਸਆਈ ਸੰਤੋਸ਼ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸੋਮਵਾਰ ਦੁਪਹਿਰ ਨੂੰ ਗੋਲਡਨ ਗੇਟ ਨੇੜੇ ਇੱਕ ਤੇਜ਼ ਰਫ਼ਤਾਰ ਥਾਰ ਨੇ ਇੱਕ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਬਾਈਕ ਸਲਿੱਪ ਕਰ ਗਈ, ਜਿਸ ਨਾਲ ਚਾਲਕ ਅਤੇ ਬਾਈਕ ਦੋਵੇਂ ਸੜਕ ਤੇ ਡਿੱਗ ਗਏ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਨੇ ਬਾਈਕ ਸਵਾਰ ਦੀ ਲੱਤ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਲੋਕਾਂ ਨੇ ਆਪਣੇ ਵਾਹਨ ਰੋਕੇ ਦੋਵਾਂ ਚਾਲਕਾਂ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜ਼ਖਮੀ ਵਿਅਕਤੀ ਦੀ ਪਛਾਣ ਸਥਾਪਤ ਨਹੀਂ ਹੋ ਸਕੀ ਹੈ।