ਹਥਿਆਰ ਤੇ ਹੈਰੋਇਨ ਦੀ ਤਸਕਰੀ ਦੇ ਦੋਸ਼ ’ਚ ਔਰਤ ਗ੍ਰਿਫ਼ਤਾਰ
ਹਥਿਆਰ ਅਤੇ ਹੈਰੋਇਨ ਦੀ ਤਸਕਰੀ ਦੇ ਦੋਸ਼ ’ਚ ਔਰਤ ਗ੍ਰਿਫ਼ਤਾਰ
Publish Date: Mon, 19 Jan 2026 06:53 PM (IST)
Updated Date: Mon, 19 Jan 2026 06:54 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ (ਦਿਹਾਤੀ) ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਸੋਮਵਾਰ ਸ਼ਾਮ ਨੂੰ ਹਥਿਆਰਾਂ ਅਤੇ ਹੈਰੋਇਨ ਦੀ ਤਸਕਰੀ ਦੇ ਦੋਸ਼ ਵਿਚ ਗੁਰਦਾਸਪੁਰ ਤੋਂ ਨਵਜੋਤ ਕੌਰ (35) ਨੂੰ ਗ੍ਰਿਫ਼ਤਾਰ ਕੀਤਾ। ਮੁਲਜਮ ਔਰਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਿਲਾਂਵਾਲੀ ਦੀ ਰਹਿਣ ਵਾਲੀ ਹੈ ਅਤੇ ਉਸ ਦਾ ਪਤੀ ਸਰਭਿੰਦਰ ਸਿੰਘ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ। ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਔਰਤ ਦੀ ਜਾਣਕਾਰੀ ਤੋਂ ਹਥਿਆਰਾਂ ਅਤੇ ਹੈਰੋਇਨ ਦੀ ਬਰਾਮਦਗੀ ਹੋ ਸਕਦੀ ਹੈ ਅਤੇ ਗਿਰੋਹ ਦੇ ਮੁਖੀ ਨਵਜੋਤ ਕੌਰ ਦੇ ਭਰਾ ਅਭਿਰਾਜ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਫੜੀ ਗਈ ਦਿਲਪ੍ਰੀਤ ਕੌਰ (ਅਭਿਰਰਾਜ ਦੀ ਮਾਂ), ਅਜੁਲ ਅਰੋੜਾ ਅਤੇ ਪ੍ਰਥਮ ਸ਼ਰਮਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਗੁਰਦਾਸਪੁਰ ਵਾਸੀ ਨਵਜੋਤ ਕੌਰ ਦੀ ਇਸ ਗਿਰੋਹ ਵਿਚ ਸਰਗਰਮੀ ਨਾਲ ਸ਼ਮੂਲੀਅਤ ਪਾਏ ਜਾਣ ਤੋਂ ਬਾਅਦ ਹੀ ਇਸ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਹ ਜ਼ਿਕਰਯੋਗ ਹੈ ਕਿ ਸਪੈਸ਼ਲ ਸੈੱਲ ਨੇ ਉਪਰੋਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਕਿਲੋਗ੍ਰਾਮ ਹੈਰੋਇਨ, ਚਾਰ ਵਿਦੇਸ਼ੀ ਪਿਸਤੌਲ, ਦੋ ਰਾਈਫਲਾਂ ਅਤੇ 84 ਕਾਰਤੂਸ ਬਰਾਮਦ ਕੀਤੇ ਸਨ। ਜਾਂਚ ਵਿਚ ਸਾਹਮਣੇ ਆਇਆ ਕਿ ਗਿਰੋਹ ਦਾ ਮੁਖੀ ਅਭਿਰਾਜ ਮਾਹਲ ਪਾਕਿਸਤਾਨੀ ਤਸਕਰਾਂ ਨਾਲ ਮਿਲ ਕੇ ਪੰਜਾਬ ਵਿਚ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰ ਰਿਹਾ ਹੈ।