ਪ੍ਰਣਵ ਧਵਨ ਖੱਤਰੀ ਅਰੋੜਾ ਭਲਾਈ ਬੋਰਡ ਦੇ ਮੈਂਬਰ ਵਜੋਂ ਨਿਯੁਕਤ
ਪ੍ਰਣਵ ਧਵਨ ਖੱਤਰੀ ਅਰੋੜਾ ਭਲਾਈ ਬੋਰਡ ਦੇ ਮੈਂਬਰ ਵਜੋਂ ਨਿਯੁਕਤ
Publish Date: Mon, 19 Jan 2026 07:06 PM (IST)
Updated Date: Mon, 19 Jan 2026 07:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੇ ਸਨਾਤਨ ਸੇਵਾ ਸੰਮਤੀ ਪੰਜਾਬ ਦੇ ਮਾਝਾ ਜ਼ੋਨ ਇੰਚਾਰਜ ਅਤੇ ਆਮ ਆਦਮੀ ਪਾਰਟੀ ਦੇ ਆਗੂ ਪ੍ਰਣਵ ਧਵਨ ਨੂੰ ਖੱਤਰੀ ਅਰੋੜਾ ਭਲਾਈ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਸਮਾਜ ਸੇਵਾ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਕੀਤੀ ਗਈ ਹੈ। ਇਸ ਨਵੀਂ ਜ਼ਿੰਮੇਵਾਰੀ ਨੂੰ ਸੰਭਾਲਦੇ ਹੋਏ ਪ੍ਰਣਵ ਧਵਨ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ, ਜਿਸ ਵਿਚ ਸਨਾਤਨ ਸੇਵਾ ਸੰਮਤੀ ਦੇ ਰਾਸ਼ਟਰੀ ਪ੍ਰਧਾਨ ਵਿਜੇ ਸ਼ਰਮਾ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਲਈ ਰਾਜਨੀਤਿਕ ਸਲਾਹਕਾਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ, ਅੰਮ੍ਰਿਤਸਰ ਉੱਤਰੀ ਲਈ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਅਤੇ ਸਮਾਜਿਕ ਅਤੇ ਆਰਥਿਕ ਤਰੱਕੀ ਵਿਚ ਯੋਗਦਾਨ ਪਾਉਣ ਵਾਲੀਆਂ ਭਲਾਈ ਯੋਜਨਾਵਾਂ ਨੂੰ ਲਾਗੂ ਕਰਨਾ ਹੋਵੇਗਾ।