ਸਰਬਜੀਤ ਕੌਰ ਨੂੰ ਸੋਸ਼ਲ ਮੀਡੀਆ ਕੋਆਰਡੀਨੇਟਰ ਕੀਤਾ ਨਿਯੁਕਤ
ਸਰਬਜੀਤ ਕੌਰ ਨੂੰ ਬਲਾਕ ਜੰਡਿਆਲਾ ਗੁਰੂ ਦਾ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ
Publish Date: Mon, 19 Jan 2026 07:09 PM (IST)
Updated Date: Mon, 19 Jan 2026 07:12 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ : ਆਮ ਆਦਮੀ ਪਾਰਟੀ ਪ੍ਰਤੀ ਸਰਬਜੀਤ ਕੌਰ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੂੰ ਮਾਨਤਾ ਦਿੰਦੇ ਹੋਏ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਅਤੇ ਪਾਰਟੀ ਹਾਈਕਮਾਂਡ ਨੇ ਪਾਰਟੀ ਵੱਲੋਂ ਜਾਰੀ ਅਹੁਦੇਦਾਰਾਂ ਦੀ ਸੂਚੀ ਵਿਚ ਸਰਬਜੀਤ ਕੌਰ ਨੂੰ ਬਲਾਕ ਜੰਡਿਆਲਾ ਗੁਰੂ ਦਾ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਸਰਬਜੀਤ ਕੌਰ ਨੇ ਇਸ ਨਿਯੁਕਤੀ ਲਈ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਸਮੁੱਚੀ ਆਮ ਆਦਮੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਸਰਬਜੀਤ ਕੌਰ ਨੇ ਕਿਹਾ ਕਿ ਇਹ ਸਿਰਫ ਆਮ ਆਦਮੀ ਪਾਰਟੀ ਦੇ ਅੰਦਰ ਹੀ ਸੰਭਵ ਹੈ, ਜਿੱਥੇ ਆਮ ਘਰਾਂ ਦੇ ਮਿਹਨਤੀ ਪਾਰਟੀ ਵਰਕਰਾਂ ਨੂੰ ਉੱਚ ਪਾਰਟੀ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 2027 ਵਿਚ ਸਰਕਾਰ ਬਣਾਉਣ ਲਈ ਤਿਆਰ ਹੈ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ ਹਲਕੇ ਤੋਂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ।