50 ਗ੍ਰਾਮ ਹੈਰੋਇਨ ਤੇ ਇਕ ਪਿਸਟਲ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
50 ਗ੍ਰਾਮ ਹੈਰੋਇਨ ਤੇ ਇਕ ਪਿਸਟਲ ਸਮੇਤ 2 ਮੁਲਜਮ ਗ੍ਰਿਫ਼ਤਾਰ
Publish Date: Tue, 20 Jan 2026 05:06 PM (IST)
Updated Date: Tue, 20 Jan 2026 05:09 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਤੇ ਮਾਣਯੋਗ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਥਾਣਾ ਬਿਆਸ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਗੁਰਦੁਆਰਾ ਸਾਹਿਬ ਬਾਬਾ ਗੱਛ ਸਿਥਾਲਾ ਤੋਂ ਅੱਗੇ ਬੁਤਾਲਾ ਸਾਈਡ ਵੱਲ ਦੋ ਨੌਜਵਾਨ ਆਉਂਦੇ ਹੋਏ ਨਜ਼ਰ ਆਏ, ਜਦੋਂ ਸ਼ੱਕ ਦੇ ਅਧਾਰ ‘ਤੇ ਉਨ੍ਹਾਂ ਨੂੰ ਕਾਬੂ ਕਰ ਕੇ ਨਾਮ-ਪਤਾ ਪੁੱਛਿਆ ਗਿਆ ਅਤੇ ਤਲਾਸ਼ੀ ਲਈ ਗਈ ਤਾਂ ਮੁਲਜ਼ਮਾਂ ਦੀ ਪਛਾਣ ਤਰਸਪਾਲ ਸਿੰਘ ਉਰਫ਼ ਮਨੀ ਪੁੱਤਰ ਰੂੜ ਸਿੰਘ, ਵਾਸੀ ਪੱਤੀ ਗੋਪੀ ਕੀ ਸਿਥਾਲਾ ਤੇ ਬਲਜਿੰਦਰ ਸਿੰਘ ਉਰਫ਼ ਗੁਰਜੰਟ ਸਿੰਘ ਪੁੱਤਰ ਰੂੜ ਸਿੰਘ ਵਾਸੀ ਪੱਤੀ ਗੋਪੀ ਕੀ ਸਿਥਾਲਾ ਵਜੋਂ ਹੋਈ। ਦੌਰਾਨ ਤਲਾਸ਼ੀ ਮੁਲਜਮਾਂ ਕੋਲੋਂ 50 ਗ੍ਰਾਮ ਹੈਰੋਇਨ ਅਤੇ ਇਕ ਪਿਸਟਲ ਬਰਾਮਦ ਹੋਇਆ। ਇਸ ਸਬੰਧੀ ਥਾਣਾ ਬਿਆਸ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਤਫ਼ਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜਮਾਂ ਦੇ ਫਾਰਵਰਡ ਅਤੇ ਬੈਕਵਰਡ ਲੰਿਕਾਂ ਨੂੰ ਗੰਭੀਰਤਾ ਨਾਲ ਖੰਗਾਲਿਆ ਜਾ ਰਿਹਾ ਹੈ ਅਤੇ ਹੋਰ ਸ਼ਮੂਲੀਅਤ ਸਾਹਮਣੇ ਆਉਣ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।