ਮਜੀਠਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਵਿਸ਼ਾਲ ਪ੍ਰਭਾਤ ਫੇਰੀ 26 ਨੂੰ
ਮਜੀਠਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਵਿਸ਼ਾਲ ਪ੍ਰਭਾਤ ਫੇਰੀ 26 ਨੂੰ
Publish Date: Tue, 20 Jan 2026 06:36 PM (IST)
Updated Date: Tue, 20 Jan 2026 06:39 PM (IST)

ਸਮਾਗਮ ਗੁਰਦਆਰਾ ਬਾਬਾ ਕਾਹਨ ਸਿੰਘ ਵਿਖੇ 27 ਨੂੰ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸ਼ਹਿਰ ਮਜੀਠਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ ਮਜੀਠਾ, ਸਿੱਖ ਸੇਵਕ ਜੱਥਾ, ਪ੍ਰਬੰਧਕ ਕਮੇਟੀ ਗੁਰਦਆਰਾ ਭਗਤ ਰਵਿਦਾਸ ਜੀ, ਪ੍ਰਬੰਧਕ ਕਮੇਟੀ ਗੁਰਦੁਆਰਾ ਬਾਬਾ ਕਾਹਨ ਸਿੰਘ ਜੀ ਮਜੀਠਾ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਮਿਤੀ 26 ਜਨਵਰੀ ਦਿਨ ਸੋਮਵਾਰ ਨੂੰ ਕੱਢੀ ਜਾਵੇਗੀ। ਪ੍ਰਬੰਧਕਾਂ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਵਿਸ਼ਾਲ ਪ੍ਰਭਾਤ ਫੇਰੀ ਗੁਰਦਆਰਾ ਭਗਤ ਰਵਿਦਾਸ ਜੀ ਤੋਂ ਸਵੇਰੇ 4 ਵਜੇ ਰਵਾਨਾ ਹੋਵੇਗੀ ਅਤੇ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਇਸੇ ਅਸਥਾਨ ’ਤੇ ਸਮਾਪਤ ਹੋਵੇਗੀ। ਇਸੇ ਤਰ੍ਹਾਂ ਅਗਲੇ ਦਿਨ ਮਿਤੀ 27 ਜਨਵਰੀ ਦਿਨ ਮੰਗਲਵਾਰ ਨੂੰ ਗੁਰਦੁਆਰਾ ਬਾਬਾ ਕਾਹਨ ਸਿੰਘ ਜੀ ਵਿਖੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਰਾਤ ਨੂੰ ਵਿਸ਼ਾਲ ਕਥਾ ਕੀਰਤਨ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਭਾਈ ਪਵਿੱਤਪਾਲ ਸਿੰਘ ਮਜੀਠਾ ਦੇ ਰਾਗੀ ਜਥੇ ਵੱਲੋਂ ਮਨੋਹਰ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਉਪਰੰਤ ਭਾਈ ਨਿਰਮਲ ਸਿੰਘ ਜੇਠੂਵਾਲ ਦੇ ਢਾਡੀ ਜਥੇ ਵੱਲੋ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਨਾਲ ਸਬੰਧਤ ਬੀਰ ਰਸ ਵਾਰਾਂ ਦੇ ਪ੍ਰਸੰਗ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰੂ ਦੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ।