ਡਿਪਟੀ ਕਮਿਸ਼ਨਰ ਵਲੋਂ ਯੂਨੀਅਨ ਦਾ 2026 ਦਾ ਕੈਲੰਡਰ ਜਾਰੀ
ਡਿਪਟੀ ਕਮਿਸ਼ਨਰ ਵਲੋਂ ਯੂਨੀਅਨ ਦਾ 2026 ਦਾ ਕਲੰਡਰ ਜਾਰੀ
Publish Date: Tue, 20 Jan 2026 07:05 PM (IST)
Updated Date: Tue, 20 Jan 2026 07:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਇਕਾਈ ਸ੍ਰੀ ਅੰਮ੍ਰਿਤਸਰ ਸਾਹਿਬ ਦਾ 2026 ਦਾ ਕੈਲੰਡਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਕੀਤਾ ਗਿਆ ਅਤੇ ਨਵੇਂ ਸਾਲ ਅਤੇ ਕੈਲੰਡਰ ਰਿਲੀਜ਼ ਕਰਨ ’ਤੇ ਵਧਾਈ ਦਿੱਤੀ। ਇਸ ਮੌਕੇ ਮਨਜਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ, ਜਗਦੀਸ਼ ਠਾਕੁਰ ਜ਼ਿਲ੍ਹਾ ਜਨਰਲ ਸਕੱਤਰ, ਅਮਨ ਥਰੀਏਵਾਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਤੇਜਿੰਦਰ ਸਿੰਘ ਢਿਲੋਂ ਜ਼ਿਲ੍ਹਾ ਮੁੱਖ ਬੁਲਾਰਾ, ਅਸ਼ਨੀਲ ਕੁਮਾਰ ਸ਼ਰਮਾ ਜ਼ਿਲ੍ਹਾ ਮੁੱਖ ਸਲਾਹਕਾਰ, ਗੁਰਮੁੱਖ ਸਿੰਘ ਚਾਹਲ ਜ਼ਿਲ੍ਹਾ ਵਿੱਤ ਸਕੱਤਰ, ਅਤੁੱਲ ਸ਼ਰਮਾ ਜ਼ਿਲ੍ਹਾ ਮੀਡੀਆ ਇੰਚਾਰਜ ਉਚੇਚੇ ਤੌਰ ’ਤੇ ਮੌਜੂਦ ਸਨ। ਉਨ੍ਹਾਂ ਡੀਸੀ ਦਲਵਿੰਦਰਜੀਤ ਸਿੰਘ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋਂ ਜਗਜੀਤ ਸਿੰਘ, ਜਸਬੀਰ ਸਿੰਘ, ਬਲਜਿੰਦਰ ਸਿੰਘ, ਸੁਰਜੀਤ ਸਿੰਘ, ਦੀਪਕ ਅਰੋੜਾ, ਵਿਕਰਮ ਰਾਮਪਾਲ, ਜਿਮੀ ਬਧਵਾਰ, ਰਕੇਸ਼ ਬਾਬੋਵਾਲ, ਗੁਰਵੇਲ ਸਿੰਘ ਸੇਖੋਂ, ਸੰਜੀਵ ਕੁਮਾਰ ਸ਼ਰਮਾ, ਮਨੂੰ ਸ਼ਰਮਾ, ਜਗਦੀਪ ਸਿੰਘ ਸੰਧੂ, ਨਰਿੰਦਰ ਕੁਮਾਰ, ਰਿੰਕੂ ਸ਼ਰਮਾ ਆਦਿ ਹਾਜ਼ਰ ਸਨ।