ਸਿਵਲ ਸਰਜਨ ਨੇ ਲਹਿਰਾਇਆ ਤਿਰੰਗਾ ਝੰਡਾ
ਸਿਵਲ ਸਰਜਨ ਵੱਲੋਂ ਲਹਿਰਾਇਆ ਤਿਰੰਗਾ ਝੰਡਾ
Publish Date: Tue, 27 Jan 2026 04:39 PM (IST)
Updated Date: Wed, 28 Jan 2026 04:02 AM (IST)
ਫੋਟੋ-2 ਕੈਪਸ਼ਨ : ਜ਼ਿਲ੍ਹਾ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਤੇ ਹੋਰ ਅਧਿਕਾਰੀ ਗਣਤੰਤਰ ਦਿਵਸ ਮਨਾਉਂਦੇ ਹੋਏ। ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਉਪਰੰਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਐੱਮਈਆਈਓ ਅਮਰਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਮਾਗਮ ’ਚ ਮੁੱਖ ਮੰਤਰੀ ਸਿਹਤ ਯੋਜਨਾ ’ਤੇ ਆਧਾਰਿਤ ਇਕ ਝਾਕੀ ਵੀ ਕੱਢੀ ਗਈ। ਇਸ ਦੌਰਾਨ ਸਿਹਤ ਵਿਭਾਗ ’ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਡੀਡੀਐਚਓ ਡਾ. ਜਗਨਜੋਤ ਕੌਰ, ਡਾ. ਜਸਪਾਲ ਸਿੰਘ, ਡੀਆਈਓ ਡਾ. ਰਸ਼ਮੀ ਵਿੱਜ, ਐਸਐਮਓ ਡਾ. ਭਾਰਤੀ ਧਵਨ, ਡਾ. ਰਜਨੀਸ਼ ਕੁਮਾਰ, ਡਾ. ਗੁਰਮੀਤ ਕੌਰ, ਡਾ. ਮਨਜੀਤ ਸਿੰਘ ਰਟੋਲ, ਡਾ. ਪਰਮਬੀਰ ਸਿੰਘ ਸੋਨੀ, ਅਸਿਸਟੈਂਟ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ, ਸੁਪਰਡੈਂਟ ਸੰਜੀਵ ਕੁਮਾਰ ਤੇ ਸਮੂਹ ਸਟਾਫ ਹਾਜ਼ਰ ਸਨ।