ਏਜੀਸੀ ’ਚ 77ਵਾਂ ਗਣਤੰਤਰ ਦਿਵਸ ਮਨਾਇਆ
ਏਜੀਸੀ ’ਚ 77ਵਾਂ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 05:01 PM (IST)
Updated Date: Wed, 28 Jan 2026 04:04 AM (IST)

ਫੋਟੋ : 48 ਕੈਪਸ਼ਨ : ਏਜੀਸੀ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਤਿਰੰਗੇ ਝੰਡੇ ਨੂੰ ਸਲਾਮੀ ਦਿੰਦੇ ਹੋਏ ਪ੍ਰਿੰਸੀਪਲ ਡਾ. ਗੌਰਵ ਤੇਜਪਾਲ ਤੇ ਹੋਰ। ਕੁਲਦੀਪ ਸਿੰਘ ਭੁੱਲਰ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ (ਏਜੀਸੀ) ਦੇ ਐਨਐੱਸਐੱਸ ਵਿੰਗ ਵੱਲੋਂ ਕਾਲਜ ਕੈਂਪਸ ’ਚ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਦੇਸ਼ਭਗਤੀ, ਏਕਤਾ ਤੇ ਸੰਵਿਧਾਨਕ ਮੁੱਲਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਏਜੀਸੀ ਦੇ ਪ੍ਰਿੰਸੀਪਲ ਡਾ. ਗੌਰਵ ਤੇਜਪਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ, ਜਿਸ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ। ਸਵਾਗਤੀ ਭਾਸ਼ਣ ਰਾਹੀਂ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰੀਆਂ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਕਾਲਜ ਮੈਗਜ਼ੀਨ ‘ਸਪੌਟਲਾਈਟ’ ਦਾ ਵੀ ਉਦਘਾਟਨ ਕੀਤਾ ਗਿਆ। ਸਮਾਗਮ ਨੂੰ ਏਜੀਸੀ ਪ੍ਰੈੱਸ ਵੱਲੋਂ ਮੀਡੀਆ ਕਵਰੇਜ ਮਿਲੀ। ਨਾਲ ਹੀ ‘ਸਵਦੇਸ਼ੀ ਅਪਣਾਓ’ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮਕਸਦ ਸਵਦੇਸ਼ੀ ਉਤਪਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਆਤਮਨਿਰਭਰ ਭਾਰਤ ਦਾ ਸੰਦੇਸ਼ ਦੇਣਾ ਸੀ। ਡਾ. ਗੌਰਵ ਤੇਜਪਾਲ ਨੇ ਆਪਣੇ ਸੰਬੋਧਨ ਵਿੱਚ ਵਿਿਦਆਰਥੀਆਂ ਅਤੇ ਸਟਾਫ ਦੀ ਸਰਗਰਮ ਭਾਗੀਦਾਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨੌਜਵਾਨਾਂ ਵਿੱਚ ਏਕਤਾ, ਅਨੁਸ਼ਾਸਨ, ਨੇਤ੍ਰਤਵ ਗੁਣ ਅਤੇ ਸੰਵਿਧਾਨ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ। ਐਨਐੱਸਐੱਸ ਵਿੰਗ ਦੇ ਸਾਂਝੇ ਯਤਨਾਂ ਨਾਲ ਇਹ ਸਮਾਗਮ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਵਾਲਾ ਸਾਬਤ ਹੋਇਆ।