ਡੀਏਵੀ ਕਾਲਜ ’ਚ ਗਣਤੰਤਰ ਦਿਵਸ ਮਨਾਇਆ
ਡੀਏਵੀ ਕਾਲਜ ’ਚ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 05:18 PM (IST)
Updated Date: Wed, 28 Jan 2026 04:04 AM (IST)
ਕੈਪਸ਼ਨ : ਡੀਏਵੀ ਕਾਲਜ ’ਚ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ।
ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ : ਦੇਸ਼ ਦਾ 77ਵਾਂ ਗਣਤੰਤਰ ਦਿਵਸ ਡੀਏਵੀ ਕਾਲਜ ਅੰਮ੍ਰਿਤਸਰ ਦੇ ਕੈਂਪਸ ’ਚ ਬਹੁਤ ਉਤਸ਼ਾਹ, ਮਾਣ ਤੇ ਖੁਸ਼ੀ ਨਾਲ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦੀ ਸ਼ੁਰੂਆਤ ਡਾ. ਅਮਰਦੀਪ ਗੁਪਤਾ ਵੱਲੋਂ ਝੰਡਾ ਲਹਿਰਾਉਣ ਤੇ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਕਾਲਜ ਦੇ ਸਾਰੇ ਐਨਸੀਸੀ ਕੈਡਿਟ, ਐੱਨਐੱਸਐੱਸ ਵਲੰਟੀਅਰ, ਅਧਿਆਪਕ, ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।