ਗਣਤੰਤਰ ਦਿਵਸ 'ਤੇ ਭਾਜਪਾ ਦਫ਼ਤਰ ਵਿਖੇ ਤਿਰੰਗਾ ਲਹਿਰਾਇਆ
ਗਣਤੰਤਰ ਦਿਵਸ 'ਤੇ ਭਾਜਪਾ ਦਫ਼ਤਰ ਵਿਖੇ ਤਿਰੰਗਾ ਲਹਿਰਾਇਆ
Publish Date: Tue, 27 Jan 2026 05:35 PM (IST)
Updated Date: Wed, 28 Jan 2026 04:05 AM (IST)

ਫੋਟੋ-47 ਕੈਪਸ਼ਨ : ਭਾਜਪਾ ਜ਼ਿਲ੍ਹਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਯਾਦਗਾਰੀ ਕੰਪਲੈਕਸ ਵਿਖੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਹੋਰ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : 77ਵੇਂ ਗਣਤੰਤਰ ਦਿਵਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਭਾਜਪਾ ਜ਼ਿਲ੍ਹਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਯਾਦਗਾਰੀ ਕੰਪਲੈਕਸ ਵਿਖੇ ਤਿਰੰਗਾ ਝੰਡਾ ਲਹਿਰਾਇਆ। ਰਾਸ਼ਟਰੀ ਗੀਤ ਗਾ ਕੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਸਮਾਗਮ ’ਚ ਭਾਜਪਾ ਦੇ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ। ਝੰਡਾ ਲਹਿਰਾਉਣ ਤੋਂ ਬਾਅਦ ਮੌਜੂਦ ਵਰਕਰਾਂ ਨੂੰ ਸੰਬੋਧਨ ਕਰਦਿਆਂ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਪੂਰਾ ਦੇਸ਼ 77ਵਾਂ ਗਣਤੰਤਰ ਦਿਵਸ ਬਹੁਤ ਮਾਣ ਅਤੇ ਸਤਿਕਾਰ ਨਾਲ ਮਨਾ ਰਿਹਾ ਹੈ। ਉਨ੍ਹਾਂ ਇਸ ਪਵਿੱਤਰ ਰਾਸ਼ਟਰੀ ਤਿਉਹਾਰ ’ਤੇ ਦੇਸ਼ ਭਰ ਦੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਰਾਕੇਸ਼ ਗਿੱਲ, ਸੁਖਮਿੰਦਰ ਸਿੰਘ ਪਿੰਟੂ, ਡਾ. ਰਾਮ ਚਾਵਲਾ, ਕੁਮਾਰ ਅਮਿਤ, ਕੰਵਰ ਜਗਦੀਪ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸਲਿਲ ਕਪੂਰ, ਮੀਤ ਪ੍ਰਧਾਨ ਪਰਮਜੀਤ ਸਿੰਘ ਬੱਤਰਾ, ਮੀਨੂੰ ਸਹਿਗਲ, ਕੌਂਸਲਰ ਗੌਰਵ ਗਿੱਲ, ਕੌਂਸਲਰ ਕ੍ਰਿਤੀ ਅਰੋੜਾ, ਕੌਂਸਲਰ ਅਮਨ ਐਰੀ, ਕੌਂਸਲਰ ਸ਼ਰੂਤੀ ਵਿਜ, ਮਨਿੰਦਰ ਸਿੰਘ ਠੇਕੇਦਾਰ, ਮਨਜੀਤ ਕੌਰ ਥਿੰਦ, ਸਵਿਤਾ ਮਹਾਜਨ, ਅਲਕਾ ਸ਼ਰਮਾ, ਸਤਪਾਲ ਡੋਗਰਾ, ਮਨੀਸ਼ ਸ਼ੂਰ, ਨਰਿੰਦਰ ਗੋਲਡੀ, ਸ਼ਕਤੀ ਕਲਿਆਣ, ਕਵਲਜੀਤ ਸਿੰਘ ਸੰਨੀ, ਮੰਡਲ ਪ੍ਰਧਾਨ ਸੁਧੀਰ ਅਰੋੜਾ, ਟਹਿਲ ਸਿੰਘ, ਅਮਿਤ ਅਬਰੋਲ, ਸਤੀਸ਼ ਪੁੰਜ ਮੋਹਾਣਾ, ਨੀਰਜ ਰਾਜਪੂਤ, ਮੋਹਿਤ ਵਰਮਾ, ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ ਰਾਜਪਾਲ, ਸੰਜੀਵ ਕੁਮਾਰ, ਡਾ. ਅਮਿਤ ਮਹਾਜਨ, ਰਾਜੀਵ ਅਰੋੜਾ, ਪਵਨ ਚਾਵਲਾ, ਜਨਕ ਜੋਸ਼ੀ, ਮੋਨਿਕਾ ਸ਼੍ਰੀਧਰ, ਯਸ਼ਪਾਲ ਸ਼ੋਰੀ, ਵਿਕਰਮ ਡੰਡੋਨਾ ਅਤੇ ਹੋਰ ਸੈਂਕੜੇ ਵਰਕਰ ਹਾਜ਼ਰ ਸਨ।