ਸਮਾਜ ਸੇਵਕ ਅਸ਼ਵਨੀ ਸੋਨੀ ਸਨਮਾਨਿਤ
ਸਮਾਜ ਸੇਵਕ ਅਸ਼ਵਨੀ ਸੋਨੀ ਸਨਮਾਨਿਤ
Publish Date: Tue, 27 Jan 2026 05:38 PM (IST)
Updated Date: Wed, 28 Jan 2026 04:05 AM (IST)
ਫੋਟੋ-27 ਕੈਪਸ਼ਨ : ਸਮਾਜ ਸੇਵਕ ਅਸ਼ਵਨੀ ਸੋਨੀ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪਰੋਪਕਾਰ ਸੰਸਥਾ ਦੇ ਸੰਸਥਾਪਕ ਅਸ਼ਵਨੀ ਸੋਨੀ ਨੂੰ ਗਣਤੰਤਰ ਦਿਵਸ ਤੇ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ’ਚ ਸਮਾਜ ਸੇਵਕ ਅਸ਼ਵਨੀ ਸੋਨੀ ਨੂੰ ਸਮਾਜ ਪ੍ਰਤੀ ਉਨ੍ਹਾਂ ਦੀ ਸ਼ਲਾਘਾਯੋਗ ਸੇਵਾਵਾਂ ਲਈ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ। ਸਨਮਾਨ ਪ੍ਰਾਪਤ ਕਰਨ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਸੋਨੀ ਨੇ ਕਿਹਾ ਕਿ ਇਹ ਪ੍ਰਮਾਤਮਾ ਦੀ ਕਿਰਪਾ ਅਤੇ ਪਰੋਪਕਾਰ ਸੰਸਥਾ ਦੇ ਮੈਂਬਰਾਂ ਦੇ ਸਮਰਥਨ ਕਾਰਨ ਸੰਭਵ ਹੋਇਆ ਹੈ। ਇਸ ਮੌਕੇ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਜਸਬੀਰ ਸਿੰਘ ਸੰਧੂ, ਵਿਧਾਇਕ ਇੰਦਰਬੀਰ ਸਿੰਘ ਨਿੱਜਰ, ਏਡੀਜੀਪੀ ਆਰਕੇ ਜੈਸਵਾਲ, ਡੀਸੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਤੇ ਹੋਰ ਪਤਵੰਤੇ ਹਾਜ਼ਰ ਸਨ।