ਸ਼ਹਿਜ਼ਾਦਾ ਨੰਦ ਕਾਲਜ ’ਚ ਗਣਤੰਤਰ ਦਿਵਸ ਮਨਾਇਆ
ਸ਼ਹਿਜ਼ਾਦਾ ਨੰਦ ਕਾਲਜ ’ਚ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 05:50 PM (IST)
Updated Date: Wed, 28 Jan 2026 04:05 AM (IST)

ਫੋਟੋ-28 ਕੈਪਸ਼ਨ : ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਵਿਖੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਪ੍ਰਿੰ. ਡਾ. ਰੀਨਾ ਤਲਵਾੜ ਤੇ ਹੋਰ ਸਟਾਫ ਮੈਂਬਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸੁਸ਼ਮਾ ਮਹਿਰਾ ਤੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਸਰਪ੍ਰਸਤੀ ਹੇਠ ਐੱਨਐੱਸਐੱਸ ਵਿਭਾਗ, ਐੱਨਸੀਸੀ ਤੇ ਰੈੱਡ ਰਿਬਨ ਕਲੱਬ ਦੀ ਅਗਵਾਈ ਹੇਠ ਭਾਰਤ ਦਾ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਰਾਸ਼ਟਰੀ ਝੰਡਾ ਲਹਿਰਾਇਆ। ਕਾਲਜ ਦੇ ਸਟਾਫ ਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਸਮੂਹ ਵਿਦਿਆਰਥੀਆਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਸਨਮਾਨ ਦਿੰਦਿਆਂ ਇਸ ਦਿਨ ਨੂੰ ਮਨਾਉਣ ’ਤੇ ਮਾਣ ਮਹਿਸੂਸ ਕੀਤਾ। ਇਸ ਮੌਕੇ ਸੰਗੀਤ ਵਿਭਾਗ ਦੇ ਮੁੱਖੀ ਪ੍ਰੋ. ਰਮਨਦੀਪ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਤੇ ਮਾਹੌਲ ਨੂੰ ਦੇਸ਼ ਭਗਤੀ ਦੇ ਪਿਆਰ ਨਾਲ ਭਰ ਦਿੱਤਾ। ਪ੍ਰਿੰਸੀਪਲ ਨੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਤੇ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਭਾਰਤੀ ਹੋਣ ਤੇ ਮਾਣ ਕਰਨ ਦੀ ਅਪੀਲ ਕੀਤੀ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਦੇ ਗਾਇਨ ਨਾਲ ਹੋਈ। ਇਸ ਸਮਾਰੋਹ ਦੌਰਾਨ ਕਾਲਜ ਡਾਇਰੈਕਟਰ ਚਮਨ ਲਾਲ, ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।