‘ਆਪ’ ਜ਼ਿਲ੍ਹਾ ਦਫ਼ਤਰ ਵਿਖੇ ਗਣਤੰਤਰ ਦਿਵਸ ਮਨਾਇਆ
‘ਆਪ’ ਜਿਲ੍ਹਾ ਦਫ਼ਤਰ ਵਿਖੇ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 06:03 PM (IST)
Updated Date: Wed, 28 Jan 2026 04:07 AM (IST)

ਫੋਟੋ-25 ਕੈਪਸ਼ਨ : ਗਣਤੰਤਰ ਦਿਵਸ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ-ਅੰਮ੍ਰਿਤਸਰ ਦੇ ਸਮੂਹ ਆਗੂ ਤੇ ਵਰਕਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਆਮ ਆਦਮੀ ਪਾਰਟੀ-ਅੰਮ੍ਰਿਤਸਰ ਦੇ ਜ਼ਿਲ੍ਹਾ ਦਫ਼ਤਰ ਵਿਖੇ ਦੇਸ਼ ਦਾ 77ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਤਿਰੰਗਾ ਲਹਿਰਾ ਕੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੰਵਿਧਾਨ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਗਈ। ਇਸ ਪ੍ਰੋਗਰਾਮ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਪ੍ਰਭਬੀਰ ਸਿੰਘ ਬਰਾੜ ਤੇ ਜਿਲ੍ਹਾ ਪ੍ਰਧਾਨ (ਦਿਹਾਤੀ) ਗੁਰਪ੍ਰਤਾਪ ਸੰਧੂ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਸਮਾਗਮ ’ਚ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਤੇ ਲੋਕ ਸਭਾ ਇੰਚਾਰਜ-ਅੰਮ੍ਰਿਤਸਰ ਜਸਕਰਨ ਸਿੰਘ ਬੰਦੇਸ਼ਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਯਾਦ ਕਰਦਿਆਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਰਚਿਆ ਗਿਆ ਭਾਰਤੀ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਨੂੰ ਸਮਾਨ ਅਧਿਕਾਰ, ਨਿਆਂ ਅਤੇ ਆਜ਼ਾਦੀ ਦੀ ਗਾਰੰਟੀ ਦਿੰਦਾ ਹੈ ਅਤੇ ਆਮ ਆਦਮੀ ਪਾਰਟੀ ਡਾ. ਅੰਬੇਦਕਰ ਦੇ ਵਿਚਾਰਾਂ ’ਤੇ ਚਲਦਿਆਂ ਸਮਾਜਿਕ ਬਰਾਬਰੀ ਅਤੇ ਨਿਆਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਨੇਤਾਵਾਂ ਨੇ ਕਿਹਾ ਕਿ ਗਣਤੰਤਰ ਦਿਵਸ ਸਿਰਫ਼ ਤਿਰੰਗਾ ਲਹਿਰਾਉਣ ਦਾ ਦਿਨ ਨਹੀਂ, ਸਗੋਂ ਸੰਵਿਧਾਨ ’ਚ ਦਰਜ ਮੁੱਲਾਂ-ਸਮਾਨਤਾ, ਨਿਆਂ, ਆਜ਼ਾਦੀ ਅਤੇ ਭਰਾਤਰੀਭਾਵ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲੈਣ ਦਾ ਦਿਨ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ਦੀ ਹਰ ਨੀਤੀ ਆਮ ਆਦਮੀ ਦੀ ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਤੇ ਇਮਾਨਦਾਰ ਸ਼ਾਸਨ ਦੀ ਸੋਚ ’ਤੇ ਆਧਾਰਿਤ ਹੈ। ਅੰਤ ’ਚ ਦੇਸ਼ ਦੀ ਤਰੱਕੀ, ਅਮਨ-ਸ਼ਾਂਤੀ ਤੇ ਆਪਸੀ ਭਾਈਚਾਰੇ ਲਈ ਕਾਮਨਾ ਕੀਤੀ ਗਈ।