ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵੱਲੋਂ ਕੈਬਨਿਟ ਮੰਤਰੀਆਂ ਨੂੰ ਰੋਸ ਪੱਤਰ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵੱਲੋਂ ਕੈਬਨਿਟ ਮੰਤਰੀਆਂ ਨੂੰ ਰੋਸ ਪੱਤਰ
Publish Date: Tue, 27 Jan 2026 06:28 PM (IST)
Updated Date: Wed, 28 Jan 2026 04:08 AM (IST)
* ਡੀਏ ਦੀ ਕਿਸ਼ਤ ਜਾਰੀ ਕਰਨ ਦਾ ਮਿਲਿਆ ਭਰੋਸਾ : ਸਨੋਤਰਾ, ਧਵਨ
ਕੈਪਸ਼ਨ : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਕੁਲਦੀਪ ਧਾਲੀਵਾਲ ਨੂੰ ਰੋਸ ਪੱਤਰ ਦਿੰਦੇ ਹੋਏ ਪ੍ਰਧਾਨ ਅਜੇ ਸਨੋਤਰਾ, ਰਕੇਸ਼ ਧਵਨ ਅਤੇ ਹੋਰ।
ਅਮਨਦੀਪ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨਾਏ ਗਣਤੰਤਰ ਦਿਵਸ ’ਤੇ ਝੰਡਾ ਚੜ੍ਹਾਉਣ ਆਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੂੰ ਰੋਸ ਪੱਤਰ ਦੇਣ ਦੇ ਅਲਟੀਮੇਟਮ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਟ ਹਾਊਸ ਅੰਮ੍ਰਿਤਸਰ ਵਿਖੇ ਮੰਤਰੀ ਤੇ ਮੁਲਾਜ਼ਮ ਮਾਮਲਿਆਂ ਸਬੰਧੀ ਸਬ ਕਮੇਟੀ ਮੈਂਬਰ ਕੁਲਦੀਪ ਧਾਲੀਵਾਲ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ। ਮੀਟਿੰਗ ’ਚ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਾਗੂ ਕਰਨ, ਡੀਏ ਦੀਆਂ ਬਕਾਇਆ ਕਿਸ਼ਤਾਂ ਦੇਣ ਸਬੰਧੀ ਗੱਲ ਹੋਈ। ਪੁਰਾਣੀ ਪੈਨਸ਼ਨ ਬਾਰੇ ਧਾਲੀਵਾਲ ਨੇ ਕਿਹਾ ਕਿ ਕੁਝ ਤਕਨੀਕੀ ਅੜਚਨਾਂ ਤੇ ਸੈਂਟਰ ਦੀ ਦਖਲਅੰਦਾਜ਼ੀ ਦਾ ਹਵਾਲਾ ਦਿੱਤਾ। ਆਗੂਆਂ ਗੱਲਬਾਤ ਦੌਰਾਨ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਤੇ ਮੁਲਾਜ਼ਮਾਂ ਦੇ ਜੀਪੀ ਫੰਡ ਖਾਤੇ ਖੋਲਣ ਦੀ ਚਿੱਠੀ ਜਲਦ ਕੱਢਣ ਬਾਰੇ ਕਿਹਾ। ਡੀਏ ਦੀ ਕਿਸ਼ਤ ਸਬੰਧੀ ਜਲਦ ਹੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਮਿਿਲਆ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵੱਲੋਂ ਇਸ ਸਮੇਂ ਪੁਰਾਣੀ ਪੈਨਸ਼ਨ ਲਾਗੂ ਨਾ ਕਰਨ ਲਈ ਰੋਸ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ 1680 22 ਬੀ ਪ੍ਰਧਾਨ ਅਜੇ ਸਨੋਤਰਾ, ਰਕੇਸ਼ ਧਵਨ, ਦਿਨੇਸ਼ ਹੁਸ਼ਿਆਰਨਗਰ, ਕੇਸ਼ਵ ਕੋਹਲੀ, ਹਿਮਾਂਸ਼ੂ ਸ਼ਰਮਾ ਹਾਜਰ ਸਨ।