ਵਿਦੇਸ਼ੀ ਪਿਸਤੌਲ ਸਮੇਤ ਕਾਬੂ
ਵਿਦੇਸ਼ੀ ਪਿਸਤੌਲ ਸਮੇਤ ਕਾਬੂ
Publish Date: Tue, 27 Jan 2026 06:33 PM (IST)
Updated Date: Wed, 28 Jan 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਘਰਿੰਡਾ ਪੁਲਿਸ ਥਾਣੇ ਦੀ ਪੁਲਿਸ ਨੇ ਸੋਮਵਾਰ ਰਾਤ ਨੂੰ ਪਾਕਿਸਤਾਨ ਤੋਂ ਦਰਾਮਦ ਕੀਤੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਗਿਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਕਬਜ਼ੇ ’ਚੋਂ ਇਕ ਪਿਸਤੌਲ, ਇਕ ਮੈਗਜ਼ੀਨ ਤੇ ਦੋ ਕਾਰਤੂਸ ਬਰਾਮਦ ਕੀਤੇ ਗਏ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਯੁੱਧਵੀਰ ਸਿੰਘ ਵਜੋਂ ਕੀਤੀ ਹੈ, ਜੋ ਘਰਿੰਡਾ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡ ਰਾਣੀਆਂ ਦਾ ਰਹਿਣ ਵਾਲਾ ਹੈ। ਮੁਲਜ਼ਮ ਨੇ ਮੰਨਿਆ ਕਿ ਪਿਸਤੌਲ ਕੁਝ ਦਿਨ ਪਹਿਲਾਂ ਡਰੋਨ ਰਾਹੀਂ ਭਾਰਤੀ ਖੇਤਰ ਵਿਚ ਸੁੱਟਿਆ ਗਿਆ ਸੀ ਅਤੇ ਇਸ ਨੂੰ ਗੈਂਗਸਟਰਾਂ ਤੱਕ ਪਹੁੰਚਾਇਆ ਜਾਣਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਯੁੱਧਵੀਰ ਸਿੰਘ ਪਹਿਲਾਂ ਹਥਿਆਰਾਂ ਦੀ ਖੇਪ ਨੂੰ ਟਿਕਾਣੇ ਲਗਾ ਚੁੱਕਾ ਹੈ।