ਦੁਕਾਨਦਾਰ 'ਤੇ ਗੋਲ਼ੀ ਚਲਾਉਣ ਵਾਲਾ ਗ੍ਰਿਫ਼ਤਾਰ
ਦੁਕਾਨਦਾਰ 'ਤੇ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
Publish Date: Tue, 27 Jan 2026 07:07 PM (IST)
Updated Date: Wed, 28 Jan 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸਦਰ ਇਲਾਕੇ ’ਚ ਇਕ ਗਹਿਣਾ ਕਾਰੋਬਾਰੀ ਤੇ ਗੋਲ਼ੀਆਂ ਚਲਾ ਕੇ ਲੁੱਟਣ ਦੀ ਕੋਸ਼ਿਸ਼ ਕਰਨ ਦੇ ਦੋਸ਼ ’ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਤੋਂ ਇਕ ਪਿਸਤੌਲ ਤੇ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਸਦਰ ਥਾਣੇ ਦੇ ਇੰਚਾਰਜ ਇੰਸਪੈਕਟਰ ਕਿਰਨਦੀਪ ਸਿੰਘ ਨੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸਮੀਰ ਉਰਫ਼ ਬੌਬੀ ਵਜੋਂ ਕੀਤੀ ਹੈ, ਜੋ ਕਿ ਕੋਟ ਖਾਲਸਾ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ 29 ਦਸੰਬਰ ਦੀ ਰਾਤ ਨੂੰ ਘਟਨਾ ਵਾਲੀ ਥਾਂ ਤੇ ਮੌਜੂਦ ਲੋਕਾਂ ਨੇ ਕੋਟ ਖਾਲਸਾ ਦੇ ਰਹਿਣ ਵਾਲੇ ਗੁਰਜੀਤ ਸਿੰਘ ਨੂੰ ਕਾਬੂ ਕਰ ਲਿਆ ਸੀ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ। ਦੋਵਾਂ ਮੁਲਜ਼ਮਾਂ ਨੇ ਘਟਨਾ ਵਾਲੀ ਰਾਤ ਗਹਿਣਾ ਕਾਰੋਬਾਰੀ ਤੇ ਗੋਲ਼ੀਆਂ ਚਲਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਸੀ।