ਗੁਰਦੁਆਰਾ ਬਾਬਾ ਸੁੱਲਾ ਜੀ ਦੀ ਇਮਾਰਤ ਦੀ ਚਾਰ ਦੀਵਾਰੀ ਦਾ ਉਦਘਾਟਨ
ਗੁਰਦੁਆਰਾ ਬਾਬਾ ਸੁੱਲਾ ਜੀ ਦੀ ਇਮਾਰਤ ਦੀ ਚਾਰ ਦੀਵਾਰੀ ਦਾ ਉਦਘਾਟਨ
Publish Date: Tue, 27 Jan 2026 07:09 PM (IST)
Updated Date: Wed, 28 Jan 2026 04:11 AM (IST)

ਫੋਟੋ : 65 ਕੈਪਸ਼ਨ : ਗੁਰਦੁਆਰਾ ਬਾਬਾ ਸੁੱਲਾ ਜੀ ਦੀ ਇਮਾਰਤ ਦੇ ਚਾਰ ਦੀਵਾਰੀ ਦਾ ਉਦਘਾਟਨ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਜਰਮਨਜੀਤ ਸਿੰਘ ਬਾਠ, ਵਿਧਾਇਕ ਇੰਦਰਬੀਰ ਸਿੰਘ ਨਿਜੱਰ ਤੇ ਹੋਰ। ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰਦੁਆਰਾ ਧੰਨ-ਧੰਨ ਬਾਬਾ ਸੁੱਲਾ ਜੀ ਸੁਲਤਾਨਵਿੰਡ ਪਿੰਡ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਚਾਰ ਦੀਵਾਰੀ ਦਾ ਉਦਘਾਟਨ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਆਦਿ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਤੇ ਜੈਕਾਰਿਆਂ ਦੀ ਗੂੰਜ ਨਾਲ ਕੀਤਾ ਗਿਆ। ਇਸ ਮੌਕੇ ਬਾਬਾ ਅਵਤਾਰ ਸਿੰਘ, ਬਾਬਾ ਨਾਜਰ ਸਿੰਘ, ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਮਰ ਸਿੰਘ, ਬਾਬਾ ਰਤਨ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਫਤਿਹ ਸਿੰਘ, ਬਾਬਾ ਕਰਨ ਸਿੰਘ, ਬਾਬਾ ਨਿੰਮਾ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਗੁਰਭੇਜ ਸਿੰਘ, ਮਾਸਟਰ ਪ੍ਰਦੀਪ ਸਿੰਘ, ਹਲਕਾ ਦੱਖਣੀ ਦੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜੱਰ, ਸਮਾਜ ਸੇਵੀ ਜਰਮਨਜੀਤ ਸਿੰਘ ਬਾਠ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਗੁਰਜੰਟ ਸਿੰਘ ਚਿੰਟੂ, ਸੁਖਬੀਰ ਸਿੰਘ, ਨਾਨਕ ਸਿੰਘ ਆਦਿ ਵੀ ਹਾਜ਼ਰ ਸਨ। ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਗੁਰੂਧਾਮਾਂ ਦੀ ਸੇਵਾ ਸੰਗਤ ਦੇ ਸਹਿਯੋਗ ਨਾਲ ਚੱਲ ਰਹੀ, ਜਿਸ ਲਈ ਹਰੇਕ ਨੂੰ ਅੱਗੇ ਆ ਕੇ ਸੇਵਾ ਕਰਨੀ ਚਾਹੀਦੀ ਹੈ। ਬਾਬਾ ਸੁੱਖਵਿੰਦਰ ਸਿੰਘ ਸੁੱਖਾ ਨੇ ਕਿਹਾ ਕਿ ਚਾਰਦੀਵਾਰੀ ਸੇਵਾ ਉਪਰੰਤ ਸੰਗਤਾ ਦੇ ਲੋੜ ਦੀਆਂ ਜਰੂਰਤਾਂ ਲਈ ਹਰੇਕ ਕਾਰਜ ਕਰਵਾਇਆ ਜਾਵੇਗਾ।