ਕੇਂਦਰ ਵਲੋਂ ਪੇਸ਼ ਕੀਤਾ ਬਜਟ ਸ਼ਲਾਘਾਯੋਗ: ਡਾ. ਮੋਨਿਕਾ
ਕੇਂਦਰ ਵਲੋਂ ਪੇਸ਼ ਕੀਤਾ ਬਜਟ ਸ਼ਲਾਘਾਯੋਗ: ਡਾ. ਮੋਨਿਕਾ
Publish Date: Tue, 03 Feb 2026 04:00 PM (IST)
Updated Date: Tue, 03 Feb 2026 04:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਮਾਜ ਸੇਵਕਾ ਡਾ. ਮੋਨਿਕਾ ਸੰਧੂ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ‘ਵਿਕਸਤ ਭਾਰਤ’ ਦੀ ਦਿਸ਼ਾ ਵਿਚ ਇਕ ਇਤਿਹਾਸਕ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਨੌਜਵਾਨਾਂ, ਕਿਸਾਨਾਂ, ਮਹਿਲਾਵਾਂ, ਗਰੀਬਾਂ ਤੇ ਮੱਧਵਰਗ ਦੇ ਮਜ਼ਬੂਤੀਕਰਨ ਨੂੰ ਸਮਰਪਿਤ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ ਇਹ ਬਜਟ ਆਤਮ-ਨਿਰਭਰ ਭਾਰਤ ਦੀ ਨੀਂਹ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਵਰਕਰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਦਾ ਸਿਪਾਹੀ ਹੈ ਤੇ ਆਉਣ ਵਾਲੇ ਸਮੇਂ ’ਚ ਸਰਕਾਰ ਦੀਆਂ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।