ਬਾਬਾ ਬਕਾਲਾ ਸਾਹਿਬ ਦੇ ਵਿਕਾਸ ਕਾਰਜ ਸ਼ੁਰੂ : ਪ੍ਰਧਾਨ ਸੁਰਜੀਤ ਸਿੰਘ ਕੰਗ
ਬਾਬਾ ਬਕਾਲਾ ਸਾਹਿਬ ਦੇ ਵਿਕਾਸ ਕਾਰਜ ਸ਼ੁਰੂ: ਪ੍ਰਧਾਨ ਸੁਰਜੀਤ ਸਿੰਘ ਕੰਗ
Publish Date: Tue, 03 Feb 2026 05:19 PM (IST)
Updated Date: Tue, 03 Feb 2026 05:23 PM (IST)

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਗੁਰੂ ਬਜਾਰ ਦੀ ਬਦਲੇਗੀ ਦਿੱਖ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ ਨੇ ਦੱਸਿਆ ਕਿ ਗੁਰੂ ਬਜ਼ਾਰ ਬਾਬਾ ਬਕਾਲਾ ਸਾਹਿਬ ਦੇ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਬਹੁਤ ਜਲਦ ਗੁਰੂ ਬਜ਼ਾਰ ਬਾਬਾ ਬਕਾਲਾ ਸਾਹਿਬ ਸਾਫ ਅਤੇ ਸੁੰਦਰ ਤਿਆਰ ਕਰ ਦਿੱਤਾ ਜਾਵੇਗਾ। ਪ੍ਰਧਾਨ ਕੰਗ ਨੇ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਤੋਂ ਸੰਗਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦੇ ਚਰਨਾਂ ਵਿਚ ਨਤਮਸਤਕ ਹੋਣ ਆਉਂਦੀ ਹੈ ਤੇ ਬਜ਼ਾਰ ਵਿਚ ਹਰ ਮੱਸਿਆ, ਸੰਗਰਾਂਦ ਜਾਂ ਨਗਰ ਕੀਰਤਨਾਂ ਦੇ ਲੰਘਣ ਦੀ ਜਗ੍ਹਾ ਘੱਟ ਹੋਣ ਕਾਰਨ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਬਹੁਤ ਜਲਦ ਬਜ਼ਾਰ ਦਾ ਸੁੰਦਰੀਕਰਨ ਕਰ ਦਿੱਤਾ ਜਾਵੇਗਾ ਅਤੇ ਸੀਵੇਰਜ ਆਦਿ ਦਾ ਪ੍ਰਬੰਧ ਵੀ ਸਹੀ ਕੀਤਾ ਜਾਵੇਗਾ। ਸੁਰਜੀਤ ਸਿੰਘ ਕੰਗ ਅਤੇ ਸਮੂਹ ਐੱਮਸੀ ਨੇ ਨਗਰ ਦੀ ਸੰਗਤ ਅਤੇ ਦੁਕਾਨਦਾਰਾਂ ਦਾ ਧੰਨਵਾਦ ਕੀਤਾ ਕਿ ਉਹ ਆਪਸੀ ਸਹਿਮਤੀ ਅਤੇ ਭਾਈਚਾਰਜ ਸਾਂਝ ਨਾਲ ਬਜਾਰ ਦਾ ਕੰਮ ਕਰਵਾ ਰਹੇ ਹਨ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਵਾਈਸ ਪ੍ਰਧਾਨ ਸੁਖਵਿੰਦਰ ਕੌਰ, ਪਰਮਜੀਤ ਸਿੰਘ ਭੁੱਲਰ, ਐੱਮਸੀ ਮਨਜਿੰਦਰ ਸਿੰਘ, ਐੱਮਸੀ ਰਵੀ ਸਿੰਘ, ਐੱਮਸੀ ਬੀਬੀ ਮਨਜੀਤ ਕੌਰ, ਐੱਮਸੀ ਬੀਬੀ ਸੁਖਜੀਤ ਕੌਰ ਕੰਗ, ਸੀਨੀਅਰ ਆਗੂ ਪ੍ਰਿਤਪਾਲ ਸਿੰਘ ਪੱਡਾ, ਬਲਸਰਨ ਸਿੰਘ, ਸੁਖਦੇਵ ਸਿੰਘ, ਸੁਖਦੀਪ ਸਿੰਘ, ਜਥੇਦਾਰ ਰੇਸ਼ਮ ਸਿੰਘ, ਗੁਰਦਿਆਲ ਸਿੰਘ, ਸਰਬਜੀਤ ਸਿੰਘ ਫੌਜੀ, ਸੁਰਿੰਦਰ ਸਿੰਘ ਸੰਧੂ ਆਦਿ ਆਗੂ ਹਾਜਰ ਸਨ।