ਲੜਕੀ ਤੋਂ ਮੋਬਾਈਲ ਫ਼ੋਨ ਖੋਹਣ ਦੇ ਦੋਸ਼ ’ਚ ਦੋ ਗ੍ਰਿਫ਼ਤਾਰ
ਲੜਕੀ ਤੋਂ ਮੋਬਾਈਲ ਫ਼ੋਨ ਖੋਹਣ ਦੇ ਦੋਸ਼ ’ਚ ਦੋ ਗ੍ਰਿਫ਼ਤਾਰ
Publish Date: Tue, 03 Feb 2026 05:25 PM (IST)
Updated Date: Tue, 03 Feb 2026 05:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੁਤਲੀਘਰ ਨੇੜੇ ਲੜਕੀ ਦਾ ਮੋਬਾਈਲ ਫ਼ੋਨ ਖੋਹਣ ਦੇ ਦੋਸ਼ ਵਿਚ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਘਟਨਾ 28 ਜਨਵਰੀ ਦੀ ਸ਼ਾਮ ਨੂੰ ਉਸ ਸਮੇਂ ਵਾਪਰੀ, ਜਦੋਂ ਉਹ ਟਿਊਸ਼ਨ ਤੋਂ ਘਰ ਵਾਪਸ ਆ ਰਹੀ ਸੀ। ਏਐੱਸਆਈ ਦਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਚੋਰੀ ਕੀਤਾ ਮੋਬਾਈਲ, ਅਪਰਾਧ ਵਿਚ ਵਰਤੀ ਗਈ ਐਕਟਿਵਾ ਤੇ ਚਾਰ ਹੋਰ ਚੋਰੀ ਕੀਤੇ ਐਕਟਿਵਾ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਘਰਿੰਡਾ ਥਾਣੇ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡ ਰਣੀਕੇ ਦੇ ਰਹਿਣ ਵਾਲੇ ਜਸਦੀਪ ਸਿੰਘ ਤੇ ਪਿੰਡ ਲਾਡੋਵਾਲ ਦੇ ਰਹਿਣ ਵਾਲੇ ਅੰਸ਼ਪ੍ਰੀਤ ਸਿੰਘ ਵਜੋਂ ਕੀਤੀ ਹੈ। ਜਾਂਚ ਵਿਚ ਪਤਾ ਲੱਗਾ ਕਿ ਦੋਵੇਂ ਮੁਲਜ਼ਮ ਦੋਸਤ ਹਨ ਤੇ ਪਹਿਲਾਂ ਵੀ ਕਈ ਅਪਰਾਧ ਕਰ ਚੁੱਕੇ ਹਨ। ਜਾਣਕਾਰੀ ਅਨੁਸਾਰ 28 ਜਨਵਰੀ ਦੀ ਸ਼ਾਮ ਨੂੰ ਪੁਤਲੀਘਰ ਦੀ ਰਹਿਣ ਵਾਲੀ ਅਲੀਸ਼ਾ ਨਾਂ ਦੀ ਲੜਕੀ ਟਿਊਸ਼ਨ ਤੋਂ ਬਾਅਦ ਘਰ ਵਾਪਸ ਆ ਰਹੀ ਸੀ। ਦੋਵਾਂ ਮੁਲਜ਼ਮਾਂ ਨੇ ਰਸਤੇ ਵਿਚ ਉਸ ਨੂੰ ਘੇਰ ਲਿਆ ਤੇ ਉਸ ਦਾ ਮੋਬਾਈਲ ਖੋਹਿਆ ਤੇ ਭੱਜ ਗਏ।