ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਸ਼ੁਰੂ
ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਸ਼ੁਰੂ
Publish Date: Tue, 03 Feb 2026 05:52 PM (IST)
Updated Date: Tue, 03 Feb 2026 05:56 PM (IST)

ਦਰਸ਼ਨ ਸਿੰਘ ਚੀਚਾ, ਪੰਜਾਬੀ ਜਾਗਰਣ ਘਰਿੰਡਾ : ਜਨਮ ਅਸਥਾਨ ਗੁਰਦੁਆਰਾ ਬਾਬਾ ਬਘੇਲ ਸਿੰਘ ਵਿਖੇ ਸ਼ਹੀਦ ਬਾਬਾ ਤਾਰਾ ਸਿੰਘ, ਬਾਬਾ ਬਘੇਲ ਸਿੰਘ ਤੇ ਬਾਬਾ ਅਮਰ ਸਿੰਘ ਜੀ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਹਿਲੀ ਲੜੀ ਦੀ ਸ਼ੁਰੂਆਤ ਕੀਤੀ ਗਈ। ਸੰਗਤ ਵੱਲੋਂ ਵੱਡੀ ਗਿਣਤੀ ’ਚ ਹਾਜ਼ਰੀ ਭਰੀ ਗਈ। ਇਸ ਮੌਕੇ ਗਿਆਨੀ ਹਰਭਜਨ ਸਿੰਘ ਨੇ ਦੱਸਿਆ ਕਿ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 300 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸੰਗਤ ਵੱਲੋਂ ਨਵੀਂ ਇਮਾਰਤ ਦਾ ਲੈਂਟਰ ਪਾਇਆ ਗਿਆ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਆਪਣਾ ਯੋਗਦਾਨ ਪਾ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਮੇਲਾ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਜੀਵਨ ਸਫਲ ਕਰੋ। ਇਸ ਮੌਕੇ ਗਿਆਨੀ ਹਰਭਜਨ ਸਿੰਘ, ਜਸਤਾਰ ਸਿੰਘ ਨੰਬਰਦਾਰ, ਬਾਬਾ ਲਾਲ ਸਿੰਘ, ਬਾਬਾ ਜੰਗਾ ਸਿੰਘ, ਮੋਹਨ ਸਿੰਘ, ਸਰਪੰਚ ਹਰਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ, ਵਰਿਆਮ ਸਿੰਘ, ਗੁਰਨਾਮ ਸਿੰਘ, ਕੁਲਦੀਪ ਸਿੰਘ, ਹਰਜਿੰਦਰ ਸਿੰਘ, ਹੀਰਾ ਸਿੰਘ, ਸਵਰਨ ਸਿੰਘ, ਸਤਨਾਮ ਸਿੰਘ ਫੌਜੀ, ਸੋਨਾ ਸਿੰਘ ਟੈਂਟ ਹਾਊਸ, ਮਹਿਲ ਸਿੰਘ, ਰਾਜਵਿੰਦਰ ਸਿੰਘ, ਰਣਜੀਤ ਸਿੰਘ, ਰਜਵੰਤ ਸਿੰਘ, ਪ੍ਰਕਾਸ਼ ਸਿੰਘ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਬਚਿੱਤਰ ਸਿੰਘ, ਗੁਰਸੇਵਕ ਸਿੰਘ, ਗੁਰਸਾਹਿਬ ਸਿੰਘ, ਗੁਰਜੰਟ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਬਲਵੀਰ ਸਿੰਘ, ਸਤਨਾਮ ਸਿੰਘ, ਗੁਰਜੀਤ ਸਿੰਘ, ਹਰਜੀਤ ਸਿੰਘ, ਮਾਸਟਰ ਕਾਹਨ ਸਿੰਘ, ਜਗਜੀਤ ਸਿੰਘ ਸੰਧੂ ਢਿੱਲੋਂ ਟੈਂਟ ਹਾਊਸ, ਜਗਨਦੀਪ ਸਿੰਘ, ਦਿਲਪ੍ਰੀਤ ਸਿੰਘ, ਨਿਰਮਲਜੀਤ ਸਿੰਘ, ਸੁਖਜੀਤ ਸਿੰਘ, ਅਨਮੋਲਬੀਰ ਸਿੰਘ, ਬਿਕਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਰਸ਼ਦੀਪ ਸਿੰਘ, ਦੇਸਾ ਸਿੰਘ, ਰਵਿੰਦਰ ਸਿੰਘ ਸਮੂਹ ਨਗਰ ਨਿਵਾਸੀ ਸਾਧ ਸੰਗਤ ਹਾਜ਼ਰ ਸਨ।