ਜਲੰਧਰ ’ਚ ‘ਆਪ’ ਵਰਕਰ ਦਾ ਕਤਲ ਪੰਜਾਬ ਸਰਕਾਰ ਦੀ ਨਾਕਾਮੀ : ਸਾਈ ਅੰਸ਼ ਸੂਰੀ
ਜਲੰਧਰ ’ਚ ‘ਆਪ’ ਵਰਕਰ ਦਾ ਕਤਲ ਪੰਜਾਬ ਸਰਕਾਰ ਦੀ ਨਾਕਾਮੀ : ਸਾਈ ਅੰਸ਼ ਸੂਰੀ
Publish Date: Tue, 10 Feb 2026 04:07 PM (IST)
Updated Date: Tue, 10 Feb 2026 04:11 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ: ਬੀਤੇ ਦਿਨੀਂ ਜਲੰਧਰ ਵਿਚ ਆਮ ਆਦਮੀ ਪਾਰਟੀ ਦੇ ਇਕ ਵਰਕਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਇਕ ਹੋਰ ਭਿਆਨਕ ਮਿਸਾਲ ਹੈ। ਇਹ ਪ੍ਰਗਟਾਵਾ ਭਾਜਪਾ ਯੁਵਾ ਮੋਰਚਾ ਦੇ ਜਿਲ੍ਹਾ ਉਪ ਪ੍ਰਧਾਨ ਸਾਈ ਅੰਸ਼ ਸੂਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਚੁੱਕੀ ਹੈ ਅਤੇ ਇਹ ਬਹੁਤ ਹੀ ਸ਼ਰਮਨਾਕ ਅਤੇ ਚਿੰਤਾਜਨਕ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਹੀ ਵਰਕਰਾਂ ਨੂੰ ਸੁਰੱਖਿਆ ਦੇਣ ਵਿਚ ਅਸਮਰੱਥ ਹੈ, ਜਿਹੜੀ ਸਰਕਾਰ ਆਪਣੇ ਵਰਕਰਾਂ ਦੀ ਜਾਨ ਨਹੀਂ ਬਚਾ ਪਾ ਰਹੀ, ਉਹ ਵਿਰੋਧੀ ਆਗੂਆਂ ਅਤੇ ਪੰਜਾਬ ਦੀ ਆਮ ਜਨਤਾ ਨੂੰ ਕੀ ਸੁਰੱਖਿਆ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ ਅਤੇ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ ਦਿਨ-ਦਿਹਾੜੇ ਗੋਲੀਆਂ ਚੱਲਣਾ ਇਹ ਸਾਬਤ ਕਰਦਾ ਹੈ ਕਿ ਸੂਬੇ ਵਿਚ ਕਾਨੂੰਨ ਦਾ ਡਰ ਖ਼ਤਮ ਹੋ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਉਜਾੜੇ ਵੱਲ ਧਕੇਲ ਦਿੱਤਾ ਹੈ।