ਮਨਪ੍ਰੀਤ ਸਿੰਘ ਮੋਨੂੰ ਬੀਸੀ ਵਿੰਗ ਰਈਆ ਸ਼ਹਿਰੀ ਪ੍ਰਧਾਨ ਨਿਯੁਕਤ
ਮਨਪ੍ਰੀਤ ਸਿੰਘ ਮੋਨੂੰ ਬੀਸੀ ਵਿੰਗ ਰਈਆ ਸ਼ਹਿਰੀ ਪ੍ਰਧਾਨ ਨਿਯੁਕਤ
Publish Date: Tue, 10 Feb 2026 04:08 PM (IST)
Updated Date: Tue, 10 Feb 2026 04:11 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਬਲਾਕ ਕਾਂਗਰਸ ਬੀਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿਸ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨੇ ਮਨਪ੍ਰੀਤ ਸਿੰਘ ਮੋਨੂੰ ਨੂੰ ਬੀਸੀ ਵਿੰਗ ਰਈਆ ਸ਼ਹਿਰੀ ਦਾ ਪ੍ਰਧਾਨ ਤੇ ਧਰਮਿੰਦਰ ਸਿੰਘ ਸੋਨੀ ਨੂੰ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਭਲਾਈਪੁਰ ਤੇ ਗੁਰਦੀਪ ਸਿੰਘ ਨੇ ਕਿਹਾ ਕਿ ਮਿਹਨਤ ਕਰਨ ਵਾਲੇ ਵਰਕਰ ਨੂੰ ਕਾਂਗਰਸ ਪਾਰਟੀ ਵੱਲੋਂ ਪੂਰਾ ਮਾਨ ਸਤਿਕਾਰ ਦਿੱਤਾ ਜਾਂਦਾ ਹੈ। ਕਸ਼ਮੀਰ ਸਿੰਘ ਵਾਈਸ ਪ੍ਰਧਾਨ, ਤਰਸੇਮ ਲਾਲ ਸੇਮੀ ਵਾਈਸ ਪ੍ਰਧਾਨ, ਮਲਕੀਤ ਸਿੰਘ ਵਾਈਸ ਪ੍ਰਧਾਨ, ਗੁਰਪ੍ਰੀਤ ਸਿੰਘ ਮੈਂਬਰ, ਕਰਮਜੀਤ ਸਿੰਘ ਮੈਂਬਰ, ਆਸ਼ੂ ਮੈਂਬਰ ਹਰਪ੍ਰੀਤ ਸਿੰਘ ਮੈਂਬਰ, ਪਰਗਟ ਸਿੰਘ ਮੈਂਬਰ ਨਿਯੁਕਤ ਕੀਤੇ ਗਏ। ਇਸ ਮੌਕੇ ਕੌਂਸਲਰ ਡਾ. ਰਜਿੰਦਰ ਸਿੰਘ ਬਿੱਟਾ, ਜਗਪ੍ਰੀਤ ਸਿੰਘ, ਪੀਏ ਜਗਦੀਪ ਸਿੰਘ ਮਾਨ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।