ਯੂਨਾਈਟਿਡ ਸਿੱਖ ਸਟੂਡੈਂਟ ਫੈੱਡਰੇਸ਼ਨ ਨੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਕੀਤਾ ਯਾਦ
ਯੂਨਾਈਟਿਡ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਕੀਤਾ ਯਾਦ
Publish Date: Thu, 12 Feb 2026 07:08 PM (IST)
Updated Date: Fri, 13 Feb 2026 04:09 AM (IST)

ਫੋਟੋ-34 ਕੈਪਸ਼ਨ: 1762 ਦੇ ਵੱਡੇ ਘੱਲੂਘਾਰੇ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਨਵਤੇਜ ਸਿੰਘ ਤੇ ਉਨ੍ਹਾਂ ਦੇ ਸਾਥੀ। ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਿੱਖ ਵਿਦਿਆਰਥੀ ਜੱਥੇਬੰਦੀ ਯੂਨਾਈਟਿੱਡ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਵੱਲੋਂ ਵੱਡੇ ਘੱਲੂਘਾਰੇ ਦੇ ਸਬੰਧ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੇਨ ਚੌਂਕ ਦੇ ਨਜਦੀਕ ‘ਸੁਨਿਹਰੀ ਸੁਪਨੇ’ ਵਿਖੇ ਇਕ ਪ੍ਰਭਾਵਸ਼ਾਲੀ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਜੁਗਰਾਜ ਸਿੰਘ ਮਝੈਲ ਦੇ ਦਿਸ਼ਾ-ਨਿਰਦੇਸ਼ਾਂ ਤੇ ਆਯੋਜਿਤ ਇਸ ਸਮਾਰੋਹ ਦੇ ਦੌਰਾਨ ਵੱਡੀ ਗਿਣਤੀ ਵਿਚ ਮਹਿਲਾ-ਪੁਰਸ਼ ਵਿਿਦਆਰਥੀਆਂ ਨੇ ਸ਼ਮੂਲੀਅਤ ਕੀਤੀ। ਸਮਾਰੋਹ ਦੀ ਸ਼ੁਰੂਆਤ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਕਰਦਿਆਂ ਫੈੱਡਰੇਸ਼ਨ ਦੇ ਸਰਕਦਾ ਆਗੂ ਨਵਤੇਜ ਸਿੰਘ ਨੇ 1762 ਦੇ ਇਸ ਸ਼ਹੀਦੀ ਬਿਰਤਾਂਤ ਤੇ ਰੌਸ਼ਨੀ ਪਾਉਂਦਿਆਂ ਇਸ ਦੌਰਾਨ ਕੌਮ ਅਤੇ ਪੰਥ ਦੇ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਵੇਰਵਾ ਜਨਤਕ ਕੀਤਾ। ਉਨ੍ਹਾਂ ਦੱਸਿਆ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਮੌਕਾਪ੍ਰਸਤ ਸਰਕਾਰਾਂ ਨੇ ਵੱਡੇ ਘੱਲੂਘਾਰੇ ਦੇ ਇਤਿਹਾਸ ਨੂੰ ਮਨਫੀ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਪਰ ਸਿੱਖ ਕੌਮ ਤੇ ਪੰਥ ਨੇ ਆਪਣੀ ਜ਼ਿੰਮੇਵਾਰੀ ਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਲੱਗੀ ਹੈ। ਉਨ੍ਹਾਂ ਵੱਡੇ ਘੱਲੂਘਾਰੇ ਦੇ ਇਤਿਹਾਸਕ ਤੇ ਧਾਰਮਿਕ ਪੱਖਾਂ ਦੀਆਂ ਪਰਤਾਂ ਫਰੋਲਦਿਆਂ ਦੱਸਿਆ ਕਿ ਕਿਸ ਤਰ੍ਹਾਂ ਪੰਥਕ ਹਿਤੈਸ਼ੀਆਂ ਤੇ ਪੰਥਕ ਦਰਦੀਆਂ ਨੇ ਆਪੋ ਆਪਣੀ ਭੂਮਿਕਾ ਅਦਾ ਕੀਤੀ। ਇਹੀ ਕਾਰਨ ਹੈ ਕਿ ਸਾਡੀ ਧਾਰਮਿਕ ਵਿਰਾਸਤ ਦਾ ਇਹ ਸ਼ਹੀਦੀ ਬਿਰਤਾਂਤ ਪੀੜ੍ਹੀ ਦਰ ਪੀੜ੍ਹੀ ਨੂੰ ਸੁਨਣ, ਪੜ੍ਹਣ ਤੇ ਮਹਿਸੂਸ ਕਰਨ ਦਾ ਸੁਨਿਹਰੀ ਮੌਕਾ ਮਿਲ ਰਿਹਾ ਹੈ। ਇਸ ਮੌਕੇ ਪ੍ਰਧਾਨ ਅਵਨਪ੍ਰੀਤ ਸਿੰਘ ਨੇ ਦੱਸਿਆ ਕਿ ਵੱਡਾ ਘੱਲੂਘਾਰਾ ਦਾ ਇਤਿਹਾਸ ਆਪਣੇ ਅੰਦਰ ਬਹੁਤ ਕੁੱਝ ਸਮੋਈ ਬੈਠਾ ਹੈ ਜੋ ਕਿ ਸਿੱਖ ਇਤਿਹਾਸ ਦੇ ਸੁਨਿਹਰੀ ਪੰਨਿਆ ਤੇ ਅੰਕਿਤ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਛੋਟੇ ਵੱਡੇ ਘੱਲੂਘਾਰੇ ਸਿੱਖ ਹਿਰਦਿਆਂ ਦੇ ਵਿਚ ਮੀਲ ਪੱਥਰ ਵਾਂਗ ਜਗ੍ਹਾ ਬਣਾਈ ਬੈਠੇ ਹਨ। ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਤੋਂ ਜਾਣੂੰ ਕਰਵਾ ਕੇ ਰੱਖਣਾ ਸਾਡੀ ਜ਼ਿੰਮੇਵਾਰੀ ਹੈ। ਇਸ ਮੌਕੇ ਚਾਹ ਸਮੋਸਿਆ ਦੇ ਅਤੁੱਟ ਲੰਗਰ ਵੀ ਵਰਤਾਏ ਗਏ। ਇਸ ਦੌਰਾਨ ਗੁਰਪ੍ਰਤਾਪ ਸਿੰਘ ਖਾਰਾ, ਅਰਫਾਨ ਸਿੰਘ, ਜਸਪਿੰਦਰ ਸਿੰਘ, ਅਰਮਾਨ ਸਿੰਘ, ਤਰੁਣ ਅਰੌੜਾ, ਗੁਰਕਰਨ ਸਿੰਘ, ਯੁੱਗ ਚੋਪੜਾ, ਵਿਸ਼ਾਲਦੀਪ ਸਿੰਘ, ਮਨਮੋਹਨ ਸਿੰਘ ਆਦਿ ਹਾਜ਼ਰ ਸਨ।