ਵਿਸ਼ਵ ਬੈਂਕ ਦੀ ਟੀਮ ਨੇ ਸ਼ਹਿਰ ਦਾ ਕੀਤਾ ਦੌਰਾ
ਵਿਸ਼ਵ ਬੈਂਕ ਦੀ ਟੀਮ ਨੇ ਸ਼ਹਿਰ ਦਾ ਕੀਤਾ ਦੌਰਾ
Publish Date: Thu, 12 Feb 2026 07:28 PM (IST)
Updated Date: Fri, 13 Feb 2026 04:12 AM (IST)
* ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ
ਕੈਪਸ਼ਨ : ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਵਿਸ਼ਵ ਬੈਂਕ ਦੀ ਟੀਮ।
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਅਮ੍ਰਿਤਸਰ : ਸ਼ਹਿਰ ਵਿਚ ਲੋਕਾਂ ਨੂੰ ਲਗਾਤਾਰ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏਬੀਡਬਲਯੂਐੱਸਐੱਸ) ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ। ਜ਼ਿਕਰਜੋਗ ਹੈ ਕਿ ਨਗਰ ਨਿਗਮ ਵਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਯੋਗ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਆਉਣ ਵਾਲੇ ਸਮੇਂ ਵਿਚ ਅੱਪਰ ਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰਕੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਜਿਸ ਲਈ ਵੱਲ੍ਹਾ ਨੇੜੇ 44 ਕਰੋੜ ਲੀਟਰ ਪਾਣੀ ਪ੍ਰਤੀ ਦਿਨ ਸਮਰੱਥਾ ਵਾਲੇ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ। ਇਨ੍ਹਾਂ ਦੇ ਇਲਾਵਾ ਸ਼ਹਿਰ ਵਿੱਚ 45 ਨਵੀਆਂ ਪਾਣੀ ਦੀਆਂ ਟੈਂਕੀਆਂ ਅਤੇ 112 ਕਿ.ਮੀ. ਲੰਮੀ ਪਾਈਪਲਾਈਨ ਬਿਛਾਉਣ ਦੇ ਕੰਮ ਚਲ ਰਹੇ ਹਨ, ਜਿਸ ਵਿੱਚੋਂ 95 ਕਿਲੋਮੀਟਰ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ। ਵਿਸ਼ਵ ਬੈਂਕ ਦੇ ਰੋਸਾਨਾ ਨਿੱਟੀ ਅਤੇ ਸ਼੍ਰੀਨਿਵਾਸ ਰਾਓ ਪੋਡੀਪੀਰੇਡੀ ਨੇ ਸੌ ਫੁੱਟੀ ਰੋਡ, ਗੋਲਬਾਗ, ਪੁਰਾਣੀ ਸਬਜ਼ੀ ਮੰਡੀ ਅਤੇ ਐਸਐੱਸਪੀ ਦਫ਼ਤਰ ਦੇ ਨੇੜੇ ਬਣ ਰਹੀਆਂ ਪਾਣੀ ਦੀਆਂ ਟੈਂਕੀਆਂ ਅਤੇ ਵੱਲਾ ਵਿੱਚ ਬਣ ਰਹੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ ਕਰਕੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਟੀਮ ਨੇ ਨਿਗਮ ਕਮਿਸ਼ਨਰ ਬਿਕਰਜੀਤ ਸਿੰਘ ਸ਼ੇਰਗਿਲ ਨਾਲ ਪ੍ਰੋਜੈਕਟ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਸ਼ਵ ਬੈਂਕ ਦੀ ਟੀਮ ਨੇ ਚੱਲ ਰਹੇ ਕੰਮ ਦੀ ਗੁਣਵੱਤਾ ਦੀ ਸਰਾਹਨਾ ਕੀਤੀ ਅਤੇ ਨਿਰਮਾਣ ਵਿਚ ਅਪਣਾਏ ਜਾ ਰਹੇ ਮਿਆਰਾਂ ‘ਤੇ ਸੰਤੁਸ਼ਟੀ ਜਤਾਈ। ਇਸ ਮੌਕੇ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਮਜ਼ਦੂਰਾਂ ਦੀ ਘਾਟ ਸੰਬੰਧੀ ਲਾਰਸਨ ਐਂਡ ਟੂਬਰੋ ਕੰਪਨੀ ਨੂੰ ਸਮੇਂ-ਸਮੇਂ ‘ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹੁਣ ਮਜ਼ਦੂਰਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਮੌਕੇ ‘ਤੇ ਕੁਲਦੀਪ ਸਿੰਘ ਸੈਨੀ (ਪ੍ਰੋਜੈਕਟ ਮੈਨੇਜਰ), ਜੀਤਿਨ ਵਾਸੁਦੇਵਾ (ਐਸ.ਈ. ਪ੍ਰੋਜੈਕਟ), ਨਰਿੰਦਰਪਾਲ ਸਿੰਘ, ਅਸ਼ਵਨੀ ਕੁਮਾਰ ਆਦਿ ਵੀ ਮੌਜੂਦ ਸਨ।