ਮੋਹਾਲੀ ਵਿਖੇ 'ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ 13 ਮਾਰਚ ਤੋਂ
ਪੰਜਾਬ ਸਰਕਾਰ ਵੱਲੋਂ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ 'ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’
Publish Date: Thu, 12 Feb 2026 07:46 PM (IST)
Updated Date: Fri, 13 Feb 2026 04:12 AM (IST)

ਫੋਟੋ-30 * ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ : ਧਾਲੀਵਾਲ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 13 ਤੋਂ 15 ਮਾਰਚ 2026 ਨੂੰ ਮੋਹਾਲੀ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ ਜੋ ਸੂਬੇ ਵਿਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ ਅਤੇ ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਅੰਤਰਰਾਸਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱਖੀ ਕਾਰਜ ਯੋਜਨਾ ਤਿਆਰ ਕਰਨ ਲਈ ਆਪਸੀ ਸਹਿਮਤੀ ਵਿਕਸਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ‘ਪੰਜਾਬ ਮੀਨਜ ਬਿਜਨਸਪਾਲਿਸੀ-ਟੂ-ਪ੍ਰੈਕਟਿਸ’ (ਪੰਜਾਬ ਮਤਲਬ ਕਾਰੋਬਾਰ-ਨੀਤੀ ਤੋਂ ਅਮਲ) ਦੇ ਵਿਸ਼ੇ ’ਤੇ ਆਧਾਰਤ ਹੋਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਗੁਰੂਗ੍ਰਾਮ, ਨਵੀਂ ਦਿੱਲੀ, ਬੈਂਗਲੁਰੂ, ਹੈਦਰਾਬਾਦ, ਚੇਨਈ, ਮੁੰਬਈ ਅਤੇ ਜਾਪਾਨ, ਦੱਖਣੀ ਕੋਰੀਆ ਆਦਿ ਦੇਸਾਂ ਵਿੱਚ ਰੋਡ ਸੋਅ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਮੇਲਨ ਦੌਰਾਨ ਮੁੱਖ ਸੈਸਨਾਂ ਵਿੱਚ ਉਦਘਾਟਨ, ਸਮਾਪਤੀ, ਕੰਟਰੀ ਸੈਸਨ, ਪਲੇਨਰੀ, ਸੈਕਟਰਲ ਸੈਸਨ ਅਤੇ ਹੋਰ ਸਾਮਲ ਹੋਣਗੇ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਨਿਵੇਸਕ ਸੰਮੇਲਨ ਦੇਸ਼ ਭਰ ਵਿਚ ਵੱਧ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ ਕਰਦੇ ਹੋਏ ਸੂਬੇ ਵਿਚ ਨਿਵੇਸ ਦੇ ਮੌਕਿਆਂ ਲਈ ਮੰਚ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਵਿਆਪਕ ਸਮਾਗਮ ਵਿਚ ਹਿੱਸਾ ਲੈਣ ਲਈ ਨਾ ਸਿਰਫ ਭਾਰਤ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜ਼ਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਨਿਵੇਸ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਦੇ ਯਤਨਾ ਸਦਕਾ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।