ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਕਰਵਾਇਆ
Publish Date: Thu, 12 Feb 2026 07:49 PM (IST)
Updated Date: Fri, 13 Feb 2026 04:12 AM (IST)
ਕੈਪਸ਼ਨ :¸ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਸੰਬੋਧਨ ਕਰਦੇ ਹੋਏ।
ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਅਰਦਾਸ ਦਿਵਸ ਮੌਕੇ ਕੀਰਤਨ ਕਰਦੇ ਵਿਦਿਆਰਥੀ।
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ
ਅੰਮ੍ਰਿਤਸਰ : ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਅਗਾਮੀ ਸਾਲਾਨਾ ਤੇ ਬੋਰਡ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਦੀ ਸ਼ਾਨਦਾਰ ਸਫਲਤਾ ਤੇ ਸੁਹਿਰਦ ਭਵਿੱਖ ਦੀ ਕਾਮਨਾ ਸਬੰਧੀ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਅਦਾਰਿਆਂ ਦੀ ਚੱਲਦੀ ਆ ਰਹੀ ਰਵਾਇਤ ਨੂੰ ਕਾਇਮ ਰੱਖਦਿਆਂ ਸੰਸਥਾ ਵਿਖੇ ਸੈਸ਼ਨ ਦੇ ਖ਼ਤਮ ਹੋਣ ਤੋਂ ਪਹਿਲਾਂ ਅਰਦਾਸ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਕੇ ਇਮਤਿਹਾਨਾਂ ’ਚ ਚੰਗੀ ਕਾਰਗੁਜ਼ਾਰੀ ਦਿਖਾ ਕੇ ਸੰਸਥਾ, ਮਾਪਿਆਂ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਦੇ ਨਾਲ-ਨਾਲ ਪ੍ਰਮਾਤਮਾ ’ਚ ਭਰੋਸਾ ਰੱਖਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਿਦਆਰਥੀਆਂ ਨੂੰ ਪੂਰੇ ਆਤਮ-ਵਿਸ਼ਵਾਸ ਨਾਲ ਪ੍ਰੀਖਿਆਵਾਂ ਦੇਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਹਰ ਵਿਸ਼ੇ ਲਈ ਸਮਾਂ ਨਿਰਧਾਰਿਤ ਕਰਨ ਲਈ ਵੀ ਪ੍ਰੇਰਿਆ। ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।