ਪੰਜਾਬ ਸਰਕਾਰ ਦੀ ਬੀਮਾ ਯੋਜਨਾ ਫੇਲ੍ਹ ਸਾਬਤ ਹੋਵੇਗੀ : ਹਰਦੀਪ ਗਿੱਲ
ਪੰਜਾਬ ਸਰਕਾਰ ਦੀ ਬੀਮਾ ਯੋਜਨਾ ਫੇਲ ਸਾਬਤ ਹੋਵੇਗੀ : ਹਰਦੀਪ ਗਿੱਲ
Publish Date: Thu, 12 Feb 2026 07:50 PM (IST)
Updated Date: Fri, 13 Feb 2026 04:12 AM (IST)

* ਕਾਂਗਰਸ ਤੇ ਅਕਾਲੀ ਆਗੂ ਪਾਰਟੀ ਛੱਡ ਭਾਜਪਾ ’ਚ ਸ਼ਾਮਲ ਫੋਟੋ-21 ਫੋਟੋ ਕੈਪਸ਼ਨ : ਗੁਰਮੇਜ ਸਿੰਘ ਅਤੇ ਜਸਮੀਤ ਸਿੰਘ ਥਿੰਦ ਨੂੰ ਭਾਜਪਾ ’ਚ ਸ਼ਾਮਲ ਕਰਨ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ, ਨਾਲ ਨੰਬਰਦਾਰ ਗੁਰਦਿਆਲ ਸਿੰਘ, ਸੁਰਜੀਤ ਸਿੰਘ। ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਭਾਰਤੀ ਜਨਤਾ ਪਾਰਟੀ ਹੀ ਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਥਾ ਨੂੰ ਲੀਹੇ ਪਾ ਸਕਦੀ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਨੇ ਕੀਤਾ। ਇਸ ਮੌਕੇ ਪਿੰਡ ਛੀਨਾ ਤੋਂ ਕਾਂਗਰਸੀ ਆਗੂ ਗੁਰਮੇਜ ਸਿੰਘ ਅਤੇ ਪਿੰਡ ਰਾਏਪੁਰ ਕਲਾਂ ਤੋਂ ਨੌਜਵਾਨ ਅਕਾਲੀ ਆਗੂ ਜਸਮੀਤ ਸਿੰਘ ਥਿੰਦ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਕਰਦਿਆਂ ਉਨ੍ਹਾਂ ਆਖਿਆ ਕਿ ਭਾਰਤੀ ਜਨਤਾ ਪਾਰਟੀ ਹਰ ਵਰਗ ਦੀ ਪਹਿਲੀ ਪਸੰਦ ਵਜੋਂ ਉਭਰ ਕੇ ਸਾਹਮਣੇ ਆਈ ਹੈ। ਹਰਦੀਪ ਸਿੰਘ ਗਿੱਲ ਨੇ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਸਿਰੋਪੇ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਅਤੇ ਹਰ ਤਰ੍ਹਾਂ ਦੇ ਮਾਣ ਸਨਮਾਨ ਦਾ ਭਰੋਸਾ ਦਵਾਇਆ। ਉਨ੍ਹਾਂ ਆਖਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹੜਾਂ ਦੌਰਾਨ ਨੁਕਸਾਨ ਦੀ ਭਰਪਾਈ ਲਈ ਪੰਜਾਬ ਦੀ ਖੁੱਲੇ ਦਿਲ ਨਾਲ ਮਦਦ ਦਿੱਤੀ, ਪਰ ਪੰਜਾਬ ਸਰਕਾਰ ਇਸ ਮਦਦ ਨੂੰ ਲੋੜਵੰਦ ਲੋਕਾਂ ਤੱਕ ਨਹੀਂ ਪਹੁੰਚਾ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀਆਂ ਸਹੂਲਤਾਂ ਤੇ ਆਪਣੇ ਸਟੀਕਰ ਲਗਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 10 ਲੱਖ ਬੀਮਾ ਯੋਜਨਾ ਪੂਰੀ ਤਰ੍ਹਾਂ ਫੇਲ ਸਾਬਤ ਹੋਵੇਗੀ ਕਿਉਂਕਿ ਯੋਜਨਾ ਦਾ ਬਜਟ ਪੰਜਾਬ ਸਰਕਾਰ ਪੂਰਾ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੀ ਪੰਜਾਬ ਦੀ ਮੌਜੂਦਾ ਸਰਕਾਰ ਨੇ ਲਾਰੇ ਲੱਪੇ ਲਗਾ ਕੇ ਵੋਟਾਂ ਬਟੋਰੀਆਂ ਜਦ ਕਿ ਅੱਜ ਚਾਰ ਸਾਲ ਹੋਣ ਦੇ ਬਾਵਜੂਦ ਵੀ ਇਕ ਹਜ਼ਾਰ ਰੁਪਏ ਦਾ ਵਾਅਦਾ ਪੂਰਾ ਨਹੀਂ ਹੋ ਸਕਿਆ, ਜਦ ਕਿ ਦਿੱਲੀ ਅਤੇ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਨੇ ਸਰਕਾਰ ਬਣਦਿਆਂ ਹੀ ਔਰਤਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ। ਸ਼ਾਮਿਲ ਹੋਣ ਵਾਲੇ ਆਗੂਆਂ ਜਸਮੀਤ ਸਿੰਘ ਥਿੰਦ ਅਤੇ ਗੁਰਮੇਜ ਸਿੰਘ ਨੇ ਕਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਭਾਜਪਾ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨੰਬਰਦਾਰ ਗੁਰਦਿਆਲ ਸਿੰਘ, ਸਰਕਲ ਮੀਤ ਪ੍ਰਧਾਨ ਸੁਰਜੀਤ ਸਿੰਘ ਰਾਏਪੁਰ, ਸੁਖਰਾਜ ਸਿੰਘ ਛੀਨਾ, ਕੁਲਵੰਤ ਸਿੰਘ ਵੀ ਹਾਜ਼ਰ ਸਨ।