ਪਵਨ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ ਮਿੱਠੂ ਸਨਮਾਨਿਤ
ਪਵਨ ਕੁਮਾਰ ਵਲੋਂ ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ ਮਿੱਠੂ ਸਨਮਾਨਿਤ
Publish Date: Thu, 12 Feb 2026 08:13 PM (IST)
Updated Date: Fri, 13 Feb 2026 04:15 AM (IST)
ਫੋਟੋ-40 ਕੈਪਸ਼ਨ : ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ ਮਿੱਠੂ ਨੂੰ ਸਨਮਾਨਿਤ ਕਰਦੇ ਪਵਨ ਕੁਮਾਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸ਼ਹਿਰੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ ਮਿੱਠੂ ਨੂੰ ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਵਲੋਂ ਸਨਮਾਨਿਤ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਪਵਨ ਕੁਮਾਰ ਨੇ ਕਿਹਾ ਕਿ ਪ੍ਰਧਾਨ ਸੌਰਭ ਮਦਾਨ ਮਿੱਠੂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਮਜਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਸੌਰਭ ਮਦਾਨ ਮਿੱਠੂ ਲੰਬੇ ਸਮੇਂ ਕਾਂਗਰਸ ਪਾਰਟੀ ਪਾਰਟੀ ਨਾਲ ਜੁੜੇ ਹਨ ਅਤੇ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਦੀ ਨਿਯੁਕਤੀ ਸ਼ਲਾਘਾਯੋਗ ਹੈ। ਕਾਂਗਰਸ ਪਾਰਟੀ ਵਿਚ ਹਰ ਮਿਹਨਤੀ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਪਵਨ ਕੁਮਾਰ ਨੇ ਕਿਹਾ ਕਿ ਮਿੱਠੂ ਮਦਾਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਖਿਆ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਵਰਕਰਾਂ ਵਿਚ ਉਤਸ਼ਾਹ ਤੇ ਖੁਸ਼ੀ ਦੀ ਲਹਿਰ ਹੈ। ਮਿੱਠੂ ਮਦਾਨ ਨੇ ਪਵਨ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਹਰ ਵਰਕਰ ਤੇ ਆਗੂ ਦਾ ਬਣਦਾ ਮਾਣ-ਸਨਮਾਨ ਹੀ ਮੇਰੀ ਮੁੱਢਲੀ ਪਹਿਲ ਹੋਵੇਗੀ।