ਅਣਪਛਾਤੇ ਵਾਹਨ ਨਾਲ ਟੱਕਰ ’ਚ ਬਾਈਕ ਸਵਾਰ ਜ਼ਖ਼ਮੀ
ਅਣਪਛਾਤੇ ਵਾਹਨ ਨਾਲ ਟੱਕਰ ’ਚ ਬਾਈਕ ਸਵਾਰ ਜ਼ਖਮੀ
Publish Date: Thu, 12 Feb 2026 08:40 PM (IST)
Updated Date: Fri, 13 Feb 2026 04:15 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਖੇਤਰ ਵਿਚ ਇਕ ਅਣਪਛਾਤੇ ਵਾਹਨ ਚਾਲਕ ਦੀ ਲਾਪ੍ਰਵਾਹੀ ਕਾਰਨ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ 4 ਫਰਵਰੀ 2026 ਨੂੰ ਉਹ ਆਪਣੀ ਬਾਈਕ (ਪੀਬੀ-02-ਬੀਐਲ-7437) ਤੇ ਘਰ ਵਾਪਸ ਆ ਰਿਹਾ ਸੀ, ਜਦੋਂ ਕੁੱਕੜਾਂਵਾਲਾ ਨਹਿਰ ਦੇ ਨੇੜੇ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਉਹ ਸੜਕ ਤੇ ਡਿੱਗ ਪਿਆ ਅਤੇ ਉਸ ਦੇ ਸਿਰ ਅਤੇ ਚਿਹਰੇ ਤੇ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਨੇ ਉਸ ਨੂੰ ਹਰਤੇਜ ਹਸਪਤਾਲ, ਅੰਮ੍ਰਿਤਸਰ ਪਹੁੰਚਾਇਆ। ਪੁਲਿਸ ਨੇ ਅਣਪਛਾਤੇ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।