ਅੰਮ੍ਰਿਤਸਰ ’ਚ ਸਾਈਕਲਿੰਗ ਲੀਗ; ਜੀਐੱਨਡੀਯੂ ’ਚ ਮੁਕਾਬਲੇ 19 ਤੇ 20 ਨੂੰ
ਅੰਮ੍ਰਿਤਸਰ ’ਚ ਸਾਈਕਲਿੰਗ ਲੀਗ; ਮੁਕਾਬਲੇ 19 ਅਤੇ 20 ਫਰਵਰੀ ਨੂੰ ਜੀਐਨਡੀਯੂ ’ਚ ਹੋਣਗੇ
Publish Date: Thu, 12 Feb 2026 08:46 PM (IST)
Updated Date: Fri, 13 Feb 2026 04:15 AM (IST)

ਫੋਟੋ-31 ਅਸਮਿਤਾ ਟ੍ਰੈਕ ਸਾਈਕਲਿੰਗ ਲੀਗ ਵਿਚ ਉੱਤਰੀ ਭਾਰਤ ਦੇ ਅੱਠ ਰਾਜਾਂ ਦੀਆਂ ਮਹਿਲਾ ਸਾਈਕਲ ਸਵਾਰਾਂ ਆਪਣੀ ਪ੍ਰਤਿਭਾ ਵਿਖਾਉਣਗੀਆਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅਸਮਿਤਾ ਮਹਿਲਾ ਟ੍ਰੈਕ ਸਾਈਕਲਿੰਗ ਲੀਗ ਅਧੀਨ ਉੱਤਰੀ ਭਾਰਤ ਦੇ ਅੱਠ ਰਾਜਾਂ ਦੀਆਂ ਮਹਿਲਾ ਸਾਈਕਲ ਸਵਾਰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ। ਇਹ ਮੁਕਾਬਲੇ 19 ਅਤੇ 20 ਫਰਵਰੀ ਨੂੰ ਜੀਐਨਡੀਯੂ, ਅੰਮ੍ਰਿਤਸਰ ਵਿਚ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਨਾਰਥ ਜ਼ੋਨ ਇੰਚਾਰਜ ਅਤੇ ਸਹਾਇਕ ਸਕੱਤਰ ਨੀਰਜ ਤੰਵਰ ਨੇ ਦੱਸਿਆ ਕਿ ਇਹ ਪ੍ਰਤੀਯੋਗਿਤਾ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਸਪੋਰਟਸ ਅਥਾਰਟੀ ਆਫ਼ ਇੰਡੀਆ (ਐਸਏਆਈ) ਅਤੇ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਤੋਂ ਮਹਿਲਾ ਸਾਈਕਲ ਸਵਾਰ ਇਸ ਮੁਕਾਬਲੇ ਵਿੱਚ ਭਾਗ ਲੈਣਗੀਆਂ। ਪ੍ਰੋਗਰਾਮ ਦੀ ਸਫਲਤਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਹ ਨਵੇਂ ਅਤੇ ਆਕਰਸ਼ਕ ਰੂਪ ਵਿੱਚ ਕਰਵਾਇਆ ਜਾਵੇਗਾ। ਸਬ-ਜੂਨੀਅਰ ਅਤੇ ਜੂਨੀਅਰ ਵਰਗ ਦੀਆਂ ਮਹਿਲਾ ਸਾਈਕਲ ਸਵਾਰਾਂ ਵਿਚਕਾਰ ਰੋਮਾਂਚਕ ਮੁਕਾਬਲੇ ਹੋਣਗੇ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਣਾਂ ਨੂੰ ਤਮਗਿਆਂ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਨੀਰਜ ਤੰਵਰ ਨੇ ਹੋਰ ਦੱਸਿਆ ਕਿ ਜੇਤੂਆਂ ਨੂੰ ਕੁੱਲ 3,45,000 ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਹ ਲੀਗ ਮਹਿਲਾ ਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਅੱਗੇ ਲਿਆਂਦਾ ਕਰਨ ਵੱਲ ਇੱਕ ਮਹੱਤਵਪੂਰਨ ਪਹਿਲ ਹੈ। ਹੋਰ ਜਾਣਕਾਰੀ ਲਈ ਰੁਚੀ ਰੱਖਣ ਵਾਲੇ ਵਿਅਕਤੀ ਜੀਐਨਡੀਯੂ, ਅੰਮ੍ਰਿਤਸਰ ਦੇ ਸਾਈਕਲਿੰਗ ਕੋਚ ਰਾਜੇਸ਼ ਕੌਸ਼ਿਕ ਨਾਲ ਸੰਪਰਕ ਕਰ ਸਕਦੇ ਹਨ।